ਚੰਡੀਗੜ੍ਹ: ਪੰਜਾਬ ਸਰਕਾਰ 3 ਫ਼ਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਇਸ ਮਿਲਣੀ ‘ਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਆਦਿ ਜ਼ਿਲ੍ਹਿਆਂ ਦੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ 3 ਫਰਵਰੀ ਨੂੰ ਹੋਣ ਜਾ ਰਹੀ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ‘ਆਪ’ ਹਾਈਕਮਾਨ ਵੱਲੋਂ ਪੰਜਾਬ ਦੇ ਮੰਤਰੀਆਂ ਤੇ ਸੰਸਦ ਮੈਂਬਰਾਂ ਨੂੰ ਆਇਆ ਸੁਨੇਹਾ, ਚੋਣ ਮੂਡ 'ਚ ਆਉਣ ਦੇ ਮਿਲੇ ਨਿਰਦੇਸ਼
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਇਸ ਐੱਨ.ਆਰ.ਆਈ. ਮਿਲਣੀ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਣੀ ਸਬੰਧੀ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - 'ਇਸ ਦੁਨੀਆ ਵਿਚ ਮੇਰਾ ਸਮਾਂ ਖ਼ਤਮ ਹੋ ਗਿਆ ਹੈ...'; ਰਿਸ਼ਭ ਪੰਤ ਨੇ ਸਾਂਝੀ ਕੀਤੀ ਭਾਵੁਕ ਸਟੋਰੀ
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਲਣੀ ਵਿਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਐੱਨ.ਆਰ.ਆਈ. ਮਿਲਣੀ ਵਿਚ ਜਿੱਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ, ਉੱਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ। ਧਾਲੀਵਾਲ ਨੇ ਸੂਬੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿਚ ਹਾਜ਼ਰ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
NEXT STORY