ਸਾਹਨੇਵਾਲ/ਕੁਹਾੜਾ (ਜਗਰੂਪ) : ਪੁਲਸ ਥਾਣਾ ਕੂਮਕਲਾਂ ਦੀ ਚੌਕੀ ਕਟਾਣੀ ਕਲਾਂ ਅਧੀਨ ਪੈਂਦੇ ਪਿੰਡ ਕੋਟ ਗੰਗੂਰਾਏ ਅੰਦਰ ਚੱਲ ਰਹੇ ਵਿਆਹ ਸਮਾਗਮ ’ਚ ਖੁਸ਼ੀਆਂ ਮਨਾ ਰਹੇ ਨੌਜਵਾਨ ’ਤੇ ਗੁਆਂਢ ’ਚ ਰਹਿੰਦੇ ਇਕ ਐੱਨ. ਆਰ. ਆਈ. ਵਿਅਕਤੀ ਨੇ ਸ਼ਰਾਬ ਦੇ ਨਸ਼ੇ ’ਚ 3 ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਦੋਂਕਿ ਦੋਸ਼ੀ ਨੂੰ ਮੌਕੇ ’ਤੇ ਹੀ ਪੁਲਸ ਨੇ ਕਾਬੂ ਕਰ ਲਿਆ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਨਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕੋਟ ਗੰਗੂਰਾਏ ਨੇ ਕਿਹਾ ਕਿ ਉਸ ਦੇ ਚਾਚੇ ਦੇ ਲੜਕੇ ਦਾ ਵਿਆਹ ਚੱਲ ਰਿਹਾ ਹੈ। ਇਸ ਦੌਰਾਨ ਹੀ ਬੀਤੀ ਰਾਤ ਜਾਗੋ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜਿਸ ’ਚ ਉਨ੍ਹਾਂ ਦੇ ਗੁਆਂਢ ’ਚ ਰਹਿੰਦੇ ਜਗਦੀਸ਼ ਸਿੰਘ ਵੀ ਸ਼ਾਮਲ ਹੋਏ ਸਨ, ਜਿਸ ਨੇ ਪਹਿਲਾਂ ਸ਼ਰਾਬ ਪੀ ਕੇ ਕੁਝ ਹਵਾਈ ਫਾਇਰ ਕੀਤੇ ਅਤੇ ਉਸ ਤੋਂ ਬਾਅਦ ਇਕ ਪੁਰਾਣੀ ਗੱਲ ਨੂੰ ਲੈ ਕੇ ਉਸ ਨਾਲ ਬਹਿਸ ਕਰਨ ਲੱਗ ਪਿਆ।
ਇਹ ਵੀ ਪੜ੍ਹੋ : ਔਰਤ ਨੇ ਘਰ ’ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ, ਕੇਸ ਦਰਜ
ਜਦੋਂ ਵਿਆਹ ’ਚ ਸ਼ਾਮਲ ਰਿਸ਼ਤੇਦਾਰਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਆਪਣੇ ਘਰ ਚਲਾ ਗਿਆ ਅਤੇ ਛੱਤ ’ਤੇ ਚੜ੍ਹ ਗਿਆ, ਜਿਥੇ ਪਹਿਲਾਂ ਉਸ ਨਾਲ ਗਾਲੀ-ਗਲੋਚ ਕਰਨ ਲੱਗਾ, ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਵਿਅਕਤੀ ਨੇ ਛੱਤ ਤੇ ਖੜ੍ਹ ਕੇ ਹੀ ਹੋਰ ਸ਼ਰਾਬ ਪੀਤੀ ਅਤੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਉਸ ’ਤੇ 3 ਗੋਲੀਆਂ ਸਿੱਧੀਆਂ ਚਲਾ ਦਿੱਤੀਆਂ, ਜਿਨ੍ਹਾਂ ’ਚੋਂ 1 ਗੋਲੀ ਉਸ ਦੇ ਸਿਰ ਕੋਲੋਂ ਨਿਕਲ ਗਈ, ਜਦੋਂਕਿ 2 ਗੋਲੀਆਂ ਉਸ ਦੀ ਖੱਬੀ ਬਾਂਹ ’ਚ ਲੱਗੀਆਂ, ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਉਸ ਨੂੰ ਗੱਡੀ ’ਚ ਪਾ ਕੇ ਹਸਪਤਾਲ ਲੈ ਗਏ।
ਇਸ ਸਬੰਧੀ ਪਿੰਡ ਦੇ ਕੁਝ ਹੋਰ ਲੋਕਾਂ ਨੇ ਦੱਸਿਆ ਕਿ ਜਗਦੀਸ਼ ਸਿੰਘ ਜਰਮਨ ’ਚ ਰਹਿੰਦਾ ਹੈ। ਇਸ ਸਬੰਧੀ ਪੁਲਸ ਥਾਣਾ ਕੂਮਕਲਾਂ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਹੀ ਦੋਸ਼ੀ ਜਗਦੀਸ਼ ਸਿੰਘ ਚੀਮਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਪਿਸਤੌਲ ਬਰਾਮਦ ਕਰ ਲਿਆ ਹੈ। ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ’ਤੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਕ 'ਚੋਂ ਪੈਸੇ ਕਢਵਾ ਕੇ ਘਰ ਪਰਤ ਰਹੇ ਪਿਓ-ਪੁੱਤ ਨੂੰ ਬਣਾਇਆ ਨਿਸ਼ਾਨਾ, 2 ਲੱਖ 98 ਹਜ਼ਾਰ ਖੋਹ ਮੁਲਜ਼ਮ ਹੋਏ ਫ਼ਰਾਰ
NEXT STORY