ਸੰਗਰੂਰ : ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਐੱਨ. ਆਰ. ਆਈਜ਼. ਅਜੇ ਵੀ ਪਹਿਲਾਂ ਵਾਂਗ ਆਮ ਆਦਮੀ ਪਾਰਟੀ ਨਾਲ ਖੜ੍ਹਾ ਹੈ। ਸੰਗਰੂਰ 'ਚ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਐੱਨ. ਆਰ. ਆਈਜ਼. ਦੇ ਏਜੰਡੇ 'ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਐੱਨ. ਆਰ. ਆਈਜ਼. ਨਾਲ ਗੱਲਬਾਤ ਹੁੰਦੀ ਰਹਿੰਦੀ ਹੈ, ਐੱਨ. ਆਰ. ਆਈਜ਼. ਅਜੇ ਵੀ ਪਾਰਟੀ ਨਾਲ ਪਹਿਲਾਂ ਦੀ ਤਰ੍ਹਾਂ ਚੱਟਾਨ ਵਾਂਗ ਖੜ੍ਹੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਨ. ਆਰ. ਆਈਜ਼. ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ 'ਤੇ 'ਆਪ' ਵਲੋਂ ਕੀਤੀ ਗਈ ਕਾਰਵਾਈ ਦੇ ਰੋਸ ਵਜੋਂ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿੱਖ ਕੇ ਆਪਣਾ ਵਿਰੋਧ ਜ਼ਾਹਰ ਕੀਤਾ ਸੀ। 100 ਦੇ ਕਰੀਬ ਐੱਨ. ਆਰ. ਆਈਜ਼. ਵਲੋਂ ਲਿਖੀ ਗਈ ਇਸ ਚਿੱਠੀ ਵਿਚ ਜਿੱਥੇ ਖਹਿਰਾ ਦੀ ਪਿੱਠ ਥਾਪੜੀ ਗਈ, ਉਥੇ ਹੀ ਕੇਜਰੀਵਾਲ 'ਤੇ ਗੰਭੀਰ ਦੋਸ਼ ਵੀ ਲਗਾਏ। ਇਸ ਚਿੱਠੀ ਵਿਚ ਪਾਰਟੀ ਨੂੰ ਹਜ਼ਾਰਾਂ ਡਾਲਰ ਭੇਜਣ ਦੀ ਅਤੇ ਕੇਜਰੀਵਾਲ ਵਲੋਂ ਧੋਖਾ ਦੇਣ ਦੀ ਗੱਲ ਆਖੀ ਗਈ ਹੈ। ਫਿਲਹਾਲ ਹਰਪਾਲ ਚੀਮਾ ਵਲੋਂ ਕੀਤਾ ਗਿਆ ਐੱਨ. ਆਰ. ਆਈਜ਼. ਪ੍ਰਤੀ ਦਾਅਵਾ ਕਿੰਨਾ ਕੁ ਠੀਕ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
10 ਵਜੇ ਤੋਂ ਬਾਅਦ ਆਤਿਸ਼ਬਾਜ਼ੀ ਕਰਨ ਵਾਲਿਆਂ 'ਤੇ ਕੇਸ ਦਰਜ
NEXT STORY