ਫਿਰੋਜ਼ਪੁਰ (ਸੰਨੀ ਚੋਪੜਾ) ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : IPL Final, GT vs RR : ਸ਼ੁਭਮਨ ਗਿੱਲ ਨੇ ਛੱਕਾ ਮਾਰ ਕੇ ਗੁਜਰਾਤ ਟਾਈਟਨਜ਼ ਨੂੰ ਬਣਾਇਆ ਚੈਂਪੀਅਨ
ਅੱਜ ਜਿੱਥੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਉਥੇ ਇਸ ਪੂਰੀ ਵਾਰਦਾਤ ਨੂੰ ਲੈ ਕੇ ਲੋਕਾਂ 'ਚ ਗੁੱਸਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ 'ਚ ਨੌਜਵਾਨਾਂ ਅਤੇ ਐੱਨ.ਐੱਸ.ਯੂ.ਆਈ. ਵੱਲੋਂ ਕੈਂਡਲ ਮਾਰਚ ਕੱਢਿਆ ਗਿਆ ਹੈ। ਨੌਜਵਾਨ ਅਤੇ ਐੱਨ.ਐੱਸ.ਯੂ.ਆਈ. ਦੇ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਲਾਇਨ ਆਰਡਰ ਦੀ ਸਥਿਤੀ ਖਰਾਬ ਹੈ। ਪਹਿਲਾਂ ਕੱਬਡੀ ਖਿਡਾਰੀਆਂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਅੱਜ ਪੰਜਾਬ ਦੇ ਇੰਟਰਨੈਸ਼ਨਲ ਸਿੰਗਰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਹੈ। ਉਥੇ ਨੌਜਵਾਨਾਂ ਨੇ ਕਿਹਾ ਕਿ ਕਤਲ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ DGP ਦਾ ਵੱਡਾ ਖੁਲਾਸਾ, ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਗਏ ਸਨ ਤਿੰਨ ਤਰ੍ਹਾਂ ਦੇ ਹਥਿਆਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ
NEXT STORY