ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਨੇ ਇਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 1.5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਿੰਡੀਕੇਟ ਦੇ ਤਾਰ ਦਿੱਲੀ ਤੋਂ ਲੈ ਕੇ ਅਫ਼ਗਾਨਿਸਤਾਨ ਨਾਲ ਜੁੜੇ ਹੋਏ ਹਨ। ਹੈਰੋਇਨ ਦੀ ਤਸਕਰੀ ਅੱਧੀਆਂ ਬਾਹਾਂ ਵਾਲੀਆਂ ਜੈਕਟਾਂ ਵਿਚ ਲੁਕੋ ਕੇ ਵਾਹਨਾਂ ਰਾਹੀਂ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾ ਭਰੀ ਖ਼ਬਰ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਪੁਲਸ ਵੱਲੋਂ ਇਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕਰਦੇ ਹੋਏ 2 ਵਿਅਕਤੀਆਂ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ 1.5 ਕਿੱਲੋ ਹੈਰੋਇਨ ਦੀ ਬਰਾਮਦਗੀ ਹੋਈ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਅਫ਼ਗਾਨ ਹੈਂਡਲਰਾਂ ਦਾ ਖ਼ੁਲਾਸਾ ਹੋਇਆ, ਜੋ ਕਿ ਅੰਤਰਰਾਸ਼ਟਰੀ ਨਸ਼ਾ ਮਾਫੀਆ ਨਾਲ ਜੁੜੇ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਧਦੀ ਗਰਮੀ ਤੋਂ ਮਿਲੇਗੀ ਰਾਹਤ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਰਸਾਤ
ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਸੁਖਦੀਪ ਸਿੰਘ ਪਹਿਲਾਂ 2020 ਵਿਚ ਇਕ ਅਗਵਾ ਕਰਨ ਦੇ ਮਾਮਲੇ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ 'ਤੇ ਬਾਹਰ ਸੀ। ਇਨ੍ਹਾਂ ਵੱਲੋਂ ਹੈਰੋਇਨ ਨੂੰ ਅੱਧੀਆਂ ਬਾਹਾਂ ਵਾਲੀਆਂ ਜੈਕਟਾਂ ਵਿਚ ਲੁਕਾ ਕੇ ਵਾਹਨਾਂ ਰਾਹੀਂ ਸਮੱਗਲ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਅੰਤਰਰਾਸ਼ਟਰੀ ਨਸ਼ਾ ਸਪਲਾਈ ਚੈਨਾਂ ਨੂੰ ਝਟਕਾ ਦਿੰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏ. ਡੀ. ਸੀ. ਦਮਨਜੀਤ ਸਿੰਘ ਮਾਨ ਨੂੰ ਅਹੁਦੇ ਤੋਂ ਹਟਾਇਆ
NEXT STORY