ਚੰਡੀਗੜ੍ਹ : ਨੈਸ਼ਨਲ ਟੈਲੇਂਟ ਖੋਜ ਪ੍ਰੀਖਿਆ (ਐਨ. ਟੀ. ਐਸ. ਈ., ਸਟੇਜ-2) ਦੀ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ ਹੈ। ਇਹ ਪ੍ਰੀਖਿਆ 14 ਫਰਵਰੀ, 2021 ਨੂੰ ਹੋਵੇਗੀ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਰੋਲ ਨੰਬਰ/ਐਡਮਿਟ ਕਾਰਡ ਜਨਵਰੀ ਦੇ ਤੀਜੇ ਹਫ਼ਤੇ ਐਨ. ਸੀ. ਈ. ਆਰ. ਟੀ. ਵੱਲੋਂ ਐਨ. ਸੀ. ਈ. ਆਰ. ਟੀ. ਦੀ ਵੈੱਬਸਾਈਟ ’ਤੇ ਅੱਪਲੋਡ ਕੀਤੇ ਜਾਣਗੇ।
ਇਹ ਵੀ ਪੜ੍ਹੋ : 'ਬਰਡ ਫਲੂ' ਦੇ ਖ਼ਤਰੇ ਦਰਮਿਆਨ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਮੁਲਤਵੀ ਕੀਤੀ ਇਹ ਟੈਸਟਿੰਗ
ਬੁਲਾਰੇ ਅਨੁਸਾਰ ਵਿਦਿਆਰਥੀ ਇਸ ਵੈਬਸਾਈਟ ਤੋਂ ਆਪਣੇ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ। ਇਸ ਇਮਤਿਹਾਨ ਲਈ ਪਹਿਲਾਂ ਸੈਂਟਰ ਲੁਧਿਆਣਾ ਵਿਖੇ ਬਣਾਇਆ ਗਿਆ ਸੀ ਪਰ ਹੁਣ ਇਹ ਤਬਦੀਲ ਕਰਕੇ ਚੰਡੀਗੜ੍ਹ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਐਨ. ਸੀ. ਈ. ਆਰ. ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਭਗ 2 ਹਜ਼ਾਰ ਵਿਦਿਆਰਥੀਆਂ ਨੂੰ ਐਨ. ਸੀ. ਈ. ਆਰ. ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅਕਾਲੀ ਹਾਈਕਮਾਂਡ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਗਰਮਾਈ ਸਿਆਸਤ, ਹੋ ਸਕਦੇ ਨੇ ਅਹਿਮ ਐਲਾਨ
11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜ਼ੀਫ਼ਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਜਮਾਤਾਂ ਲਈ ਯੂ. ਜੀ. ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜ਼ੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਮੁਤਾਬਕ ਰਾਖਵਾਂਕਰਨ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਐਲਾਨ
NEXT STORY