ਤਰਨਤਾਰਨ (ਰਮਨ)- ਜ਼ਿਲ੍ਹੇ ਦੀ ਸੀ. ਆਈ. ਏ. ਸਟਾਫ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਮੌਜੂਦਾ ਨੰਬਰਦਾਰ ਨੂੰ 1 ਕਿਲੋ 104 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਕਾਰ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਇਸ ਮੁਲਜ਼ਮ ਖਿਲਾਫ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਕੋਲੋਂ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਬਾਗੀ ਧੜਾ, ਸੁਖਬੀਰ ਦੇ ਅਸਤੀਫੇ ਨੂੰ ਲੈ ਕੇ ਹੋ ਸਕਦੀ ਗੱਲ
ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ’ਚ ਗਸ਼ਤ ਕਰ ਰਹੀ ਪੁਲਸ ਪਾਰਟੀ ਜਦੋਂ ਰੇਲਵੇ ਫਾਟਕ ਖੇਮਕਰਨ ਵਿਖੇ ਮੌਜੂਦ ਸੀ ਤਾਂ ਖੁਫੀਆ ਸੂਤਰਾਂ ਰਾਹੀਂ ਸੂਚਨਾ ਪ੍ਰਾਪਤ ਹੋਈ ਕਿ ਸੁਬਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਕਲਸ ਜ਼ਿਲ੍ਹਾ ਤਰਨਤਾਰਨ ਪਾਕਿਸਤਾਨ ’ਚ ਮੌਜੂਦ ਬਦਨਾਮ ਸਮੱਗਲਰਾਂ ਨਾਲ ਸੰਪਰਕ ਬਣਾਉਂਦੇ ਹੋਏ ਭਾਰਤ-ਪਾਕਿਸਤਾਨ ਬਾਰਡਰ ਰਾਹੀਂ ਵੱਖ-ਵੱਖ ਢੰਗ ਤਰੀਕਿਆਂ ਨੂੰ ਅਪਣਾਉਂਦੇ ਹੋਏ ਹੈਰੋਈਨ ਦੀਆਂ ਖੇਪਾਂ ਮੰਗਵਾ ਕੇ ਤਰਨਤਾਰਨ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਪਲਾਈ ਕਰਨ ਦਾ ਧੰਦਾ ਕਰਦਾ ਹੈ ਜੋ ਮੌਜੂਦਾ ਨੰਬਰਦਾਰ ਵੀ ਹੈ ਅਤੇ ਇਕ ਫੀਗੋ ਗੱਡੀ ਬਿਨਾਂ ਨੰਬਰੀ ’ਚ ਸਵਾਰ ਹੋ ਕੇ ਦਾਣਾ ਮੰਡੀ ਖੇਮਕਰਨ ਵਿਖੇ ਮੌਜੂਦ ਹੈ।
ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਸੀਤ ਲਹਿਰ ਦੀ ਚਿਤਾਵਨੀ ਨਾਲ ਧੁੰਦ ਦਾ ਅਲਰਟ, ਮੀਂਹ ਦੀ ਸੰਭਾਵਨਾ
ਖੁਫੀਆ ਸੂਤਰਾਂ ਰਾਹੀਂ ਪ੍ਰਾਪਤ ਹੋਈ ਸੂਚਨਾ ਤਹਿਤ ਤੁਰੰਤ ਸੀ. ਆਈ. ਏ. ਸਟਾਫ ਦੀ ਪੁਲਸ ਪਾਰਟੀ ਵੱਲੋਂ ਦਾਣਾ ਮੰਡੀ ਖੇਮਕਰਨ ਨੂੰ ਘੇਰਾ ਪਾਉਂਦੇ ਹੋਏ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ ਗਿਆ ਅਤੇ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 1 ਕਿਲੋ 104 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸ. ਐੱਸ. ਪੀ. ਅਭਿਮਨਿਊ ਰਾਣਾ ਨੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਖਿਲਾਫ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਣਯੋਗ ਅਦਾਲਤ ਕੋਲੋਂ ਹਾਸਲ ਕੀਤੀ ਗਈ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਪ੍ਰਚੂਨ ਵਪਾਰੀਆਂ ਨੂੰ ਲੱਗੇਗਾ ਝਟਕਾ, Super Rich ਵਿਅਕਤੀਆਂ ਦੇ ਬਾਜ਼ਾਰ 'ਚ ਆਉਣ ਨਾਲ ਵਧੇਗਾ ਮੁਕਾਬਲਾ
NEXT STORY