ਅੰਮ੍ਰਿਤਸਰ : ਇਥੋਂ ਦੇ ਪਿੰਡ ਪਿੰਡ ਮਾਂਗਸਰਾਏ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਜਸਪਾਲ ਸਿੰਘ ਨੰਬਰਦਾਰ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਸਪਾਲ ਸਿੰਘ ਕੁਝ ਕੰਮ ਲਈ ਘਰੋਂ ਬਾਹਰ ਨਿਕਲਿਆ ਸੀ ਕਿ ਰਸਤੇ ਵਿਚ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਜਸਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹਮਲਾਵਰ ਤੇਜ਼ੀ ਨਾਲ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਅੱਧੀ ਰਾਤ ਨੂੰ ਰੋਕਦੀਆਂ ਇਹ ਦੋ ਕੁੜੀਆਂ, ਤੇ ਫਿਰ...
ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਕਿਉਂ ਅਤੇ ਕਿਨ੍ਹਾਂ ਨੇ ਕੀਤਾ, ਇਸ ਬਾਰੇ ਜਾਂਚ ਜਾਰੀ ਹੈ। ਪਿੰਡ ਦੇ ਕੁਝ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।
ਹੜ੍ਹਾਂ ਮਗਰੋਂ ਪਸ਼ੂ ਪਾਲਕਾਂ ਲਈ ਰਾਹਤ ਯੋਜਨਾ: ਮਾਨ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ 59 ਲੱਖ ਰੁਪਏ ਦੀ ਸਹਾਇਤਾ
NEXT STORY