ਪਟਿਆਲਾ (ਬਖਸ਼ੀ)—ਆਪਣੀਆਂ ਮੰਗਾਂ ਨੂੰ ਲੈ ਕੇ ਨਰਸਾਂ ਤੋਂ ਬਾਅਦ ਹੁਣ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪਟਿਆਲਾ ਦੇ ਕਸਬਾ ਬਹਾਦੁਰਗੜ੍ਹ ਜਿਥੇ ਵਰ੍ਹਦੇ ਮੀਂਹ 'ਚ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ਵਲੋਂ ਰੁਜ਼ਗਾਰ ਨਾ ਮਿਲਣ ਦੇ ਰੋਸ ਵਜੋਂ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜ ਨੌਜਵਾਨ ਟੈਂਕੀ 'ਤੇ ਚੜ੍ਹ ਕੇ ਰੋਸ ਜਾਹਿਰ ਕਰ ਰਹੇ ਹਨ,ਉਥੇ ਹੀ ਉਨ੍ਹਾਂ ਦੇ ਬਾਕੀ ਸਾਥੀ ਟੈਂਕੀ ਹੇਠ ਧਰਨਾ ਲਗਾ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਨੌਜਵਾਨਾਂ ਮੁਤਾਬਕ ਸਿੱਖਿਆ ਮੰਤਰੀ ਵਲੋਂ ਉਨ੍ਹਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਰੁਜ਼ਗਾਰ ਨਹੀਂ ਦਿੱਤਾ ਗਿਆ।
ਦੱਸ ਦੇਈਏ ਕਿ ਮੁੱਖ ਮੰਤਰੀ ਦੇ ਗੜ੍ਹ ਪਟਿਆਲਾ 'ਚ ਕੁਝ ਦਿਨ ਪਹਿਲਾਂ ਹੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ 2 ਨਰਸਾਂ ਵਲੋਂ ਰਜਿੰਦਰਾ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਗਈ ਸੀ, ਜੋ ਜ਼ੇਰੇ ਇਲਾਜ ਹਸਪਤਾਲ 'ਚ ਦਾਖਲ ਹਨ। ਹੁਣ ਬੇਰੁਜ਼ਗਾਰੀ ਤੋਂ ਸਤਾਏ ਈ.ਟੀ.ਟੀ. ਪਾਸ ਨੌਜਵਾਨ ਪਾਣੀ ਦੀ ਟੈਂਕੀ 'ਤੇ ਜਾ ਚੜ੍ਹੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਜਾਂ ਪ੍ਰਸ਼ਾਸਨ ਨੌਜਵਾਨਾਂ ਵਲੋਂ ਕੋਈ ਕਦਮ ਚੁੱਕੇ ਜਾਣ ਤੋਂ ਪਹਿਲਾਂ ਇਹ ਮਸਲਾ ਹੱਲ ਕਰਦੀ ਹੈ ਜਾਂ ਫਿਰ ਮੁੜ ਕਿਸੇ ਘਟਨਾ ਦੇ ਵਾਪਰਣ ਦਾ ਇੰਤਜ਼ਾਰ ਕਰਦੀ ਹੈ।
ਭਵਾਨੀਗੜ੍ਹ ਵਿਖੇ ਧੂੰਮ-ਧਾਮ ਨਾਲ ਮਨਾਇਆ ਮਹਾਸ਼ਿਵਰਾਤਰੀ ਦਾ ਤਿਉਹਾਰ
NEXT STORY