ਮੰਡੀ ਗੋਬਿੰਦਗੜ੍ਹ (ਸੁਰੇਸ਼) : ਸਥਾਨਕ ਦੇਸ਼ ਭਗਤ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਨਰਸਿੰਗ ਦੀ ਡਿਗਰੀ ਨੂੰ ਲੈ ਕੇ ਉਲਝਿਆ ਮਸਲਾ ਸੁਲਝਣ ਦੇ ਆਸਾਰ ਬਣ ਗਏ ਹਨ ਕਿਉਂਕਿ ਅੱਜ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ 'ਚ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ 5 ਮੈਂਬਰੀ ਵਫਦ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਹੈ ਕਿ ਡਿਗਰੀ ਦੀ ਮਾਨਤਾ ਨੂੰ ਲੈ ਕੇ ਉਨ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ਪਹੁੰਚਣ 'ਤੇ NIA ਵੱਲੋਂ ਯੂਕੇ ਨਿਵਾਸੀ ਸਰਬਜੀਤ ਸਿੰਘ ਗ੍ਰਿਫ਼ਤਾਰ, MP ਮਾਨ ਨੇ ਕੀਤੀ ਨਿੰਦਾ
ਵਿਦਿਆਰਥੀਆਂ ਦੀ ਸਿਹਤ ਮੰਤਰੀ ਨਾਲ ਸਿਵਲ ਸਕੱਤਰੇਤ ਵਿੱਚ ਹੋਈ। ਇਸ ਮੀਟਿੰਗ 'ਚ ਉਕਤ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਬੰਧੀ ਖੁੱਲ੍ਹ ਕੇ ਰੌਸ਼ਨੀ ਪਾਉਂਦਿਆਂ ਮੰਗ ਕੀਤੀ ਕਿ ਉਨ੍ਹਾਂ ਖ਼ਿਲਾਫ਼ ਜੋ ਝੂਠੇ ਕੇਸ ਦਰਜ ਕੀਤੇ ਗਏ ਹਨ, ਉਹ ਰੱਦ ਕੀਤੇ ਜਾਣ, ਜਿਸ 'ਤੇ ਵਫ਼ਦ ਨਾਲ ਗਏ ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਜੋ ਕੇਸ ਦਰਜ ਹੋਏ ਸਨ, ਉਨ੍ਹਾਂ ਦੀ ਮੁਕੰਮਲ ਪੁਲਸ ਰਿਪੋਰਟ ਤਿਆਰ ਹੋ ਗਈ ਹੈ ਤੇ ਇਸ ਨੂੰ ਹੁਣ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਐੱਫ.ਆਈ.ਆਰ. ਰੱਦ ਕਰਨ ਦੀ ਬੇਨਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਦੇਸ਼ ਭਗਤ ਯੂਨੀਵਰਸਿਟੀ 'ਚ ਪੜ੍ਹ ਰਹੇ ਕਿਸੇ ਵੀ ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡੀਅਨ PM ਜਸਟਿਨ ਟਰੂਡੋ ਦੇ ਦੋਸ਼ਾਂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਕਹੀਆਂ ਇਹ ਗੱਲਾਂ
NEXT STORY