ਮਾਛੀਵਾੜਾ ਸਾਹਿਬ (ਟੱਕਰ) : ਨੇੜੇ ਵਗਦੀ ਸਰਹੰਦ ਨਹਿਰ ਵਿਚ ਨੇੜਲੇ ਪਿੰਡ ਹੇਡੋਂ ਦੇ ਨਿਵਾਸੀ ਜਸਵੰਤ ਸਿੰਘ (38) ਤੇ ਉਸਦੀ ਪਤਨੀ ਨੇਹਾ ਰਾਣੀ ਨੇ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਵਿਅਕਤੀ ਨੇ ਪੁਲਸ ਨੂੰ ਸੂਚਿਤ ਕੀਤਾ ਕਿ ਇਕ ਕਾਰ ਸਰਹੰਦ ਨਹਿਰ ਕਿਨਾਰੇ ਸੁੰਨਸਾਨ ਹਾਲਤ ਵਿਚ ਖੜੀ ਹੈ। ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਕਾਰ ਦੇ ਨੇੜੇ ਚੱਪਲਾਂ ਅਤੇ ਮੋਬਾਇਲ ਪਿਆ ਸੀ। ਇਸ ਦੌਰਾਨ ਪਰਿਵਾਰਕ ਮੈਂਬਰ ਵੀ ਇਨ੍ਹਾਂ ਦੋਵਾਂ ਨੂੰ ਭਾਲ ਕਰਦੇ ਹੋਏ ਮੌਕੇ 'ਤੇ ਪਹੁੰਚ ਗਏ। ਜਸਵੰਤ ਸਿੰਘ ਦੇ ਭਰਾ ਗੁਰਜੰਟ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਤੇ ਭਰਜਾਈ ਕੱਲ ਕਰੀਬ 3:30 ਵਜੇ ਘਰੋਂ ਕਾਰ 'ਤੇ ਨਿਕਲੇ ਜਿਨ੍ਹਾਂ ਨੇ ਕੁਝ ਸਮੇਂ ਬਾਅਦ ਜਾ ਕੇ ਸਰਹੰਦ ਨਹਿਰ ਵਿਚ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ : ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਦੇ ਦੋ ਤਿੰਨ ਵਿਅਕਤੀ ਉਸਦੇ ਭਰਾ ਅਤੇ ਭਰਜਾਈ ਨੂੰ ਪ੍ਰੇਸ਼ਾਨ ਕਰਦੇ ਸਨ ਕਿਉਂਕਿ ਉਨ੍ਹਾਂ ਕੋਲ ਕੁਝ ਇਤਰਾਜ਼ਯੋਗ ਵੀਡੀਓ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮੇਰੇ ਭਰਾ-ਭਰਜਾਈ ਦਾ ਦੂਜੀ ਧਿਰ ਨਾਲ ਅਦਾਲਤ ਵਿਚ ਕੇਸ ਚੱਲਦਾ ਸੀ। ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਿਅਕਤੀ ਉਸਦੇ ਭਰਾ ਤੇ ਭਰਜਾਈ 'ਤੇ ਦਬਾਅ ਪਾਉਂਦੇ ਸਨ ਕਿ ਉਹ ਕੇਸ ਵਾਪਸ ਲੈ ਲੈਣ ਨਹੀਂ ਤਾਂ ਇਹ ਵੀਡੀਓ ਸ਼ੋਸਲ ਮੀਡੀਆ 'ਤੇ ਵਾਇਰਲ ਕਰ ਦੇਣਗੇ ਜਿਸ ਕਾਰਨ ਉਹ ਪ੍ਰੇਸ਼ਹਾਨ ਰਹਿੰਦੇ ਸਨ। ਗੁਰਜੰਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਆਤਮ ਹੱਤਿਆ ਦਾ ਕਾਰਨ ਵੀ ਇਹ ਵਿਅਕਤੀ ਹਨ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜੀ ਹੋਈ ਨਵੀਂ ਮੁਸੀਬਤ
ਅੱਜ ਬਾਅਦ ਦੁਪਹਿਰ ਨਹਿਰ ਵਿਚੋਂ ਗੋਤਾਖੋਰਾਂ ਨੇ ਪਤਨੀ ਨੇਹਾ ਰਾਣੀ ਦੀ ਲਾਸ਼ ਬਰਾਮਦ ਕਰ ਲਈ ਜਿਸਨੂੰ ਪੁਲਸ ਨੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਜਦਕਿ ਉਸਦੇ ਪਤੀ ਜਸਵੰਤ ਸਿੰਘ ਦੀ ਨਹਿਰ ਵਿਚੋਂ ਤਲਾਸ਼ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਜਾ ਰਹੇ ਹਨ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ ਤਿੰਨ ਬੱਚੇ ਛੱਡ ਗਏ। ਮ੍ਰਿਤਕ ਜਸਵੰਤ ਸਿੰਘ ਕਿੱਤੇ ਵਜੋਂ ਟੈਕਸੀ ਚਾਲਕ ਸੀ ਅਤੇ ਬਹੁਤ ਹੀ ਸਾਊ ਸੁਭਾਅ ਦਾ ਮਾਲਕ ਸੀ। ਦੋਵਾਂ ਦੀ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ ਡੀ. ਸੀ. ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਵੀਤ ਨੇ ਨਹੀਂ ਕੀਤਾ ਕੰਮ, ਲੋਕਾਂ ਨੇ ਕੁੱਟ ਦਿੱਤਾ ਬਾਬਾ
NEXT STORY