ਜਲਾਲਾਬਾਦ, (ਬੰਟੀ)– ਥਾਣਾ ਅਮੀਰਖਾਸ ਦੀ ਪੁਲਸ ਨੇ ਪਿੰਡ ਥਾਣਾ ਸਿੰਘ ’ਚ 20 ਲਿਟਰ ਲਾਹਣ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਐੱਚ. ਸੀ. ਹਰਬੰਸ ਸਿੰਘ ਨੇ ਦੱਸਿਆ ਕਿ ਉਹ ਪਿੰਡ ਥਾਰਾ ਸਿੰਘ ਵਾਲਾ ’ਚ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਜੰਗੀਰ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਥਾਰਾ ਸਿੰਘ ਵਾਲਾ ਆਪਣੇ ਘਰ ’ਚ ਨਾਜਾਇਜ਼ ਸ਼ਰਾਬ ਕੱਢਦਾ ਹੈ।
ਪੁਲਸ ਨੇ ਉਸ ਦੇ ਘਰ ’ਤੇ ਰੇਡ ਕਰ ਕੇ 20 ਲਿਟਰ ਲਾਹਣ ਬਰਾਮਦ ਕੀਤੀ ਪਰ ਮੁਲਜ਼ਮ ਉਥੋਂ ਫਰਾਰ ਹੋ ਗਿਆ। ਪੁਲਸ ਨੇ ਉਸ ’ਤੇ ਪਰਚਾ ਦਰਜ ਕਰ ਲਿਆ ਹੈ।
ਅਬੋਹਰ, (ਸੁਨੀਲ)–ਬੀਤੀ ਸ਼ਾਮ ਥਾਣਾ ਸਦਰ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਦਰ ਥਾਣਾ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਜਸਵੀਰ ਸਿੰਘ ਬੀਤੀ ਸ਼ਾਮ ਪਿੰਡ ਕੁੰਡਲ ’ਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਮੁਖਬਰ ਦੀ ਸੂਚਨਾ ’ਤੇ ਇਸ ਪਿੰਡ ਦੇ ਹੀ ਯਾਦਵਿੰਦਰ ਸਿੰਘ ਨੂੰ 6 ਪੇਟੀਅਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਚੌਲਾਂ ਦੀ ਬਣਦੀ ਅਦਾਇਗੀ ਨਾ ਕਰਨ ’ਤੇ ਦਿੱਲੀ ਦੀ ਫਰਮ ਖਿਲਾਫ ਮੁਕੱਦਮਾ ਦਰਜ
NEXT STORY