ਤਰਨਤਾਰਨ, (ਰਾਜੂ)— ਥਾਣਾ ਵਲਟੋਹਾ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਜੋਗਿੰਦਰ ਸਿੰਘ ਸਮੇਤ ਪੁਲਸ ਪਾਰਟੀ ਅੱਡਾ ਅਮਰਕੋਟ ਤੋਂ ਪਿੰਡ ਢੋਲਣ ਵਾਲੀ ਸਾਈਡ ਵੱਲ ਜਾ ਰਹੇ ਸਨ ਕਿ 5.50 ਵਜੇ ਸ਼ਾਮ ਨੂੰ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 50 ਗੋਲੀਆਂ ਨਸ਼ੀਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਨੇ ਆਪਣੀ ਪਛਾਣ ਅਵਤਾਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਢੋਲਣ ਥਾਣਾ ਵਲਟੋਹਾ ਵਜੋਂ ਦੱਸੀ। ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਪੇਅਰ ਪਾਰਟਸ ਦੀ ਦੁਕਾਨ 'ਚ ਲੱਗੀ ਅੱਗ
NEXT STORY