ਜਲੰਧਰ (ਸੋਨੂੰ)- ਜਲੰਧਰ ਦੇ ਦਿਓਲ ਨਗਰ ਨੇੜੇ ਇਕ ਲਗਜ਼ਰੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਦੇ ਸਮੇਂ ਕਾਰ ਨੂੰ ਇਕ ਨੌਜਵਾਨ ਚਲਾ ਰਿਹਾ ਸੀ, ਜਿਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਦੇਰ ਰਾਤ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਾਲਾਂਕਿ ਉਸ ਦੀ ਜਾਨ ਖ਼ਤਰੇ ਤੋਂ ਬਾਹਰ ਹੈ। ਕਾਰ ਇੰਨੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ ਕਿ ਟੱਕਰ ਤੋਂ ਬਾਅਦ ਸੜਕ ਕਿਨਾਰੇ ਖੜ੍ਹੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਕਾਫ਼ੀ ਦੂਰ ਤੱਕ ਦੀਆਂ ਹਾਈ ਐਕਸਟੈਨਸ਼ਨ ਤਾਰਾਂ ਰੋਡ 'ਤੇ ਡਿੱਗ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੀ. ਸੀ. ਆਰ. ਟੀਮ ਮੌਕੇ 'ਤੇ ਪਹੁੰਚ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 11.30 ਵਜੇ ਵਾਪਰਿਆ। ਘਟਨਾ ਸਮੇਂ ਕਾਰ ਨੂੰ ਇਕ ਲੜਕਾ ਚਲਾ ਰਿਹਾ ਸੀ। ਜਲੰਧਰ-ਨਕੋਦਰ ਹਾਈਵੇਅ 'ਤੇ ਜਦੋਂ ਕਰੋਲਾ ਕੰਪਨੀ ਦੀ ਲਗਜ਼ਰੀ ਕਾਰ ਦਿਓਲ ਨਗਰ ਮੋੜ ਨੇੜੇ ਪੁੱਜੀ ਤਾਂ ਇਹ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਅਨੁਸਾਰ ਇਹ ਹਾਦਸਾ ਸੜਕ 'ਤੇ ਪਏ ਵੱਡੇ ਟੋਏ ਕਾਰਨ ਵਾਪਰਿਆ। ਆਪਣੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਲੜਕੇ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਖੰਭੇ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ ਨੇੜੇ ਪੂਰਾ ਇਲਾਕਾ ਕਰ ਦਿੱਤਾ ਸੀਲ, ਵੱਡੀ ਵਜ੍ਹਾ ਆਈ ਸਾਹਮਣੇ
ਟੱਕਰ ਇੰਨੀ ਜ਼ਬਰਦਸਤ ਸੀ ਕਿ ਘਟਨਾ ਸਥਾਨ ਤੋਂ ਕਾਫ਼ੀ ਦੂਰ ਤੱਕ ਹਾਈ ਐਕਸਟੈਨਸ਼ਨ ਦੀਆਂ ਤਾਰਾਂ ਸੜਕ 'ਤੇ ਡਿੱਗ ਗਈਆਂ। ਘਟਨਾ ਦੇ ਤੁਰੰਤ ਬਾਅਦ ਕਿਸੇ ਤਰ੍ਹਾਂ ਨੌਜਵਾਨ ਨੂੰ ਕਾਰ 'ਚੋਂ ਬਾਹਰ ਕੱਢ ਕੇ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਦੇਰ ਰਾਤ ਮੌਕੇ 'ਤੇ ਪੁੱਜੀ ਪੁਲਸ ਨੇ ਕਾਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰ ਦੇ ਏਅਰਬੈਗ ਖੁੱਲ੍ਹਣ 'ਤੇ ਲੜਕੇ ਦਾ ਬਚਾਅ ਹੋ ਗਿਆ ਪਰ ਉਸ ਦੇ ਹੱਥਾਂ ਅਤੇ ਮੂੰਹ 'ਤੇ ਅਜੇ ਵੀ ਸੱਟਾਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਚਲਦੀ ਬੱਸ ਨੂੰ ਅਚਾਨਕ ਲੱਗ ਗਈ ਅੱਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕੰਗਨਾ ਰਣੌਤ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ
NEXT STORY