ਅੰਮ੍ਰਿਤਸਰ, (ਦਲਜੀਤ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਅਾਂ ਨੇ ਇਕ ਸਾਲ ਤੋਂ ਕਾਂਗਰਸ ਸਰਕਾਰ ਵੱਲੋਂ ਲਾਏ ਜਾ ਰਹੇ ਲਾਰਿਅਾਂ ਵਿਰੁੱਧ ਸੰਘਰਸ਼ ਨੂੰ ਅੱਗੇ ਵਧਾਉਂਦਅਾਂ ਅੱਜ ਇਕ ਦਿਨ ਦੀ ਸੰਕੇਤਕ ਕਲਮ-ਛੋਡ਼ ਹਡ਼ਤਾਲ ਕੀਤੀ। ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀ ਨੌਕਰੀ ਪੱਕੀ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਬਣੇ ਨੂੰ ਇਕ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਤੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਸੰਕੇਤਕ ਤੌਰ ’ਤੇ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਕੁਮਾਰ ਨੇ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਰਕਾਰ ਬਣਨ ’ਤੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਤਾਂ ਇਕ ਸਾਲ ਬੀਤ ਗਿਆ ਹੈ ਪਰ ਮੁੱਖ ਮੰਤਰੀ ਇਸ ਮਸਲੇ ’ਤੇ ਗੱਲਬਾਤ ਕਰਨ ਨੂੰ ਹੀ ਤਿਆਰ ਨਹੀਂ ਹਨ। ਆਗੂਅਾਂ ਨੇ ਕਿਹਾ ਕਿ ਸਰਕਾਰ ਕੀਤੇ ਵਾਅਦਿਅਾਂ ਤੋਂ ਭੱਜ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਤੁਰੰਤ ਮੁਲਾਜ਼ਮਾਂ ਦੀਅਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅਣਮਿੱਥੇ ਸਮੇਂ ਦੀ ਹਡ਼ਤਾਲ ਕੀਤੀ ਜਾਵੇਗੀ ਤੇ ਸੂਬੇ ਦੇ ਸਮੂਹ ਮੁਲਾਜ਼ਮ ਸਡ਼ਕਾਂ ’ਤੇ ਉਤਰ ਆਉਣਗੇ।
ਇਸ ਮੌਕੇ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕਰਨਦੀਪ ਸਿੰਘ, ਸਪਨਾ, ਸੁਮਨ, ਜਯੋਤੀ, ਸਿਮਰਨਜੀਤ ਕੌਰ, ਮਨਿੰਦਰ ਕੌਰ, ਸ਼ਾਲਿਨੀ ਸ਼ਰਮਾ, ਲਵਲੀਨ ਕੌਰ ਆਦਿ ਕਰਮਚਾਰੀ ਹਾਜ਼ਰ ਸਨ।
ਸਡ਼ਕਛਾਪ ਮਜਨੂੰਆਂ ਨੇ ਕੀਤਾ ਵਿਦਿਆਰਥਣਾਂ ਦੇ ਨੱਕ ’ਚ ਦਮ
NEXT STORY