ਚੰਡੀਗੜ੍ਹ : ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘਪਲੇ 'ਚ ਮੁਅੱਤਲ ਕੀਤੇ ਵਿਜੀਲੈਂਸ ਬਿਊਰੋ ਦੇ 2 ਅਫ਼ਸਰਾਂ ਨੂੰ ਬਹਾਲ ਕਰ ਦਿੱਤਾ ਹੈ। ਇਨ੍ਹਾਂ ਅਫ਼ਸਰਾਂ 'ਚ ਫਲਾਇੰਗ ਸਕੁਐਡ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਜਲੰਧਰ ਵਿਜੀਲੈਂਸ ਬਿਊਰੋ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਸ਼ਾਮਲ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਹਾਂ ਅਧਿਕਾਰੀਆਂ ਨੂੰ ਉਹ ਅਹੁਦਾ ਹੀ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਨਵੇਂ ਭਰਤੀ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਰੱਦ ਹੋ ਗਈ ਇਹ NOTIFICATION
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਡਰਾਈਵਿੰਗ ਟੈਸਟ ਅਤੇ ਲਾਇਸੈਂਸ ਘਪਲਾ ਕੇਸ 'ਚ ਦੋਸ਼ੀਆਂ 'ਤੇ ਉਕਤ ਅਧਿਕਾਰੀਆਂ ਵਲੋਂ ਕਾਰਵਾਈ ਨਾ ਕੀਤੇ ਜਾਣ ਦਾ ਦੋਸ਼ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਉਕਤ ਦੋਹਾਂ ਅਧਿਕਾਰੀਆਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਝੋਨਾ ਬੀਜਣ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ, ਜਾਣੋ ਕਿਹੜੇ ਜ਼ਿਲ੍ਹੇ ਨੂੰ ਕਦੋਂ ਮਿਲੇਗੀ ਬਿਜਲੀ (ਵੀਡੀਓ)
ਮੁੱਖ ਮੰਤਰੀ ਮਾਨ ਨੇ 23 ਅਪ੍ਰੈਲ ਨੂੰ ਇਕ ਉੱਚ ਪੱਧਰੀ ਬੈਠਕ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਤੋਂ ਇਸ 'ਤੇ ਰਿਪੋਰਟ ਮੰਗੀ ਸੀ ਅਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪੰਜਾਬ 'ਚ ਪਾਕਿ ਖੁਫੀਆ ਏਜੰਸੀ ISI ਲਈ ਕੰਮ ਕਰਨ ਵਾਲੇ 2 ਹੋਰ ਜਾਸੂਸ ਗ੍ਰਿਫ਼ਤਾਰ
NEXT STORY