ਜਲੰਧਰ (ਧਵਨ) : ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰੀਆਂ ’ਤੇ ਸ਼ਿਕੰਜਾ ਕੱਸਦਿਆਂ ਹੁਣ ਫ਼ੈਸਲਾ ਕੀਤਾ ਹੈ ਕਿ ਵਿਦੇਸ਼ਾਂ ’ਚ ਪੀ. ਆਰ. ਲੈਣ ਵਾਲੇ ਅਧਿਕਾਰੀਆਂ ਦੀ ਪਛਾਣ ਕੀਤੀ ਜਾਵੇਗੀ। ਇਸ ਸਬੰਧ ’ਚ ਵਿਜੀਲੈਂਸ ਬਿਊਰੋ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਕਿਹੜੇ-ਕਿਹੜੇ ਅਧਿਕਾਰੀਆਂ ਨੇ ਵਿਦੇਸ਼ਾਂ ’ਚ ਪੀ. ਆਰ. ਲਈ ਹੋਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਭਵਨ 'ਚ ਨਹੀਂ ਮਿਲੀ ਐਂਟਰੀ, ਖ਼ਫ਼ਾ ਹੋ ਕੇ ਵਾਪਸ ਮੁੜੇ
ਭਗਵੰਤ ਮਾਨ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਭ੍ਰਿਸ਼ਟ ਅਧਿਕਾਰੀ ਵਿਦੇਸ਼ਾਂ ’ਚ ਪਨਾਹ ਨਾ ਲੈ ਸਕਣ। ਉਨ੍ਹਾਂ ਕਿਹਾ ਕਿ ਕਈ ਅਧਿਕਾਰੀ ਭ੍ਰਿਸ਼ਟਾਚਾਰ ਕਰਨ ਤੋਂ ਬਾਅਦ ਪੀ. ਆਰ. ਹੋਣ ਕਾਰਨ ਵਿਦੇਸ਼ ਚਲੇ ਜਾਂਦੇ ਹਨ। ਫੂਡ ਸਪਲਾਈ ਵਿਭਾਗ ਦੇ ਇਕ ਅਧਿਕਾਰੀ ਨੇ ਵੀ ਪੀ. ਆਰ. ਲਈ ਹੋਈ ਸੀ, ਜਿਸ ਕਾਰਨ ਉਹ ਵਿਦੇਸ਼ ਚਲਾ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਿਨ-ਦਿਹਾੜੇ ਖ਼ੌਫ਼ਨਾਕ ਵਾਰਦਾਤ, ਮਾਮੂਲੀ ਝਗੜੇ ਪਿੱਛੋਂ ਨੌਜਵਾਨ ਦਾ ਚਾਕੂ ਮਾਰ ਕੀਤਾ ਕਤਲ
ਇਸ ਅਧਿਕਾਰੀ ਨੇ ਪਹਿਲਾਂ ਹੀ 2006 ’ਚ ਚੁੱਪ-ਚਾਪ ਪੀ. ਆਰ. ਲਈ ਹੋਈ ਸੀ। ਭਗਵੰਤ ਮਾਨ ਸਰਕਾਰ ਹੁਣ ਪੀ. ਆਰ. ਲੈਣ ਵਾਲੇ ਅਧਿਕਾਰੀਆਂ ਦੇ ਮਾਮਲੇ ’ਚ ਸਖ਼ਤੀ ਕਰ ਸਕਦੀ ਹੈ। ਇਕ ਅੰਦਾਜ਼ੇ ਅਨੁਸਾਰ ਪੰਜਾਬ ਦੇ 130 ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਪੀ. ਆਰ. ਹੈ, ਇਸ ਲਈ ਹੁਣ ਸਾਰੇ ਵਿਭਾਗਾਂ ’ਤੋਂ ਅਜਿਹੇ ਅਧਿਕਾਰੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗਟਰ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ, ਗੈਸ ਚੜ੍ਹਨ ਕਾਰਨ 2 ਸਫ਼ਾਈ ਮੁਲਾਜ਼ਮਾਂ ਦੀ ਮੌਤ
NEXT STORY