ਅੰਮ੍ਰਿਤਸਰ (ਮਮਤਾ) - ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦੀ ਮੰਗ ਸਬੰਧੀ ਪਿਛਲੇ 2 ਦਿਨ ਤੋਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਲਾਰੈਂਸ ਰੋਡ ਸਥਿਤ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ’ਚ ਉਸ ਸਮੇਂ ਖਿੱਚੋਤਾਣ ਦਾ ਮਾਹੌਲ ਬਣ ਗਿਆ, ਜਦੋਂ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮੋਬਾਇਲ ਖੌਹ ਲਏ ਗਏ। ਇਸ ਮੌਕੇ ਉਨ੍ਹਾਂ ਨੂੰ ਸਕੂਲ ਦੇ ਮੁੱਖ ਗੇਟ ਤੋਂ ਹਟਾਉਣ ਲਈ ਜ਼ਬਰਦਸਤੀ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਜਾਣਕਾਰੀ ਅਨੁਸਾਰ ਡੀ. ਏ. ਵੀ. ਪਬਲਿਕ ਸਕੂਲ ਦੇ 9 ਤੋਂ 11ਵੀ ਕਲਾਸ ਦੇ ਵਿਦਿਆਰਥੀਆਂ ਦੀਆਂ ਫਾਈਨਲ ਪ੍ਰੀਖਿਆਵਾਂ ਆਫਲਾਈਨ ਲਏ ਜਾਣ ਦੀ ਸਕੂਲ ਮੈਨੇਜਮੈਂਟ ਵੱਲੋਂ ਐਲਾਨ ਕੀਤਾ ਗਿਆ। ਇਸ ਦੇ ਵਿਰੋਧ ’ਚ ਵਿਦਿਆਰਥੀ ਆਪਣੇ ਮਾਪਿਆਂ ਨਾਲ ਪਿਛਲੇ ਹਫ਼ਤੇ ਸਕੂਲ ’ਚ ਪੁੱਜੇ ਅਤੇ ਪ੍ਰਿੰਸੀਪਲ ਵੱਲੋਂ ਪ੍ਰੀਖਿਆਵਾਂ ਆਨਲਾਈਨ ਲੈਣ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਕਲਾਸਾਂ ਜੇਕਰ ਪੂਰਾ ਸਾਲ ਆਨਲਾਈਨ ਲੱਗੀਆਂ ਹਨ ਤਾਂ ਪ੍ਰੀਖਿਆਵਾਂ ਵੀ ਆਨਲਾਈਨ ਲੈਣੀਆਂ ਚਾਹੀਦੀਆਂ ਹਨ ਪਰ ਸਕੂਲ ਮੈਨੇਜਮੈਂਟ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ’ਤੇ ਅੱਜ ਵਿਦਿਆਰਥੀਆਂ ਨੇ ਸਕੂਲ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਦੇ ਗੇਟ ਤੋਂ ਜਬਰੀ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਕੁਝ ਵਿਦਿਆਰਥੀਆਂ ਦੇ ਮੋਬਾਇਲ ਖੋਹ ਲਏ ਗਏ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਜੇਕਰ ਤੁਹਾਡੇ ਵਿਆਹ 'ਚ ਹੋ ਰਹੀ ਹੈ ਦੇਰੀ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਉਪਰੰਤ ਹਾਲਤ ਵਿਗੜਦੀ ਵੇਖ ਪ੍ਰਿੰਸੀਪਲ ਵੱਲੋਂ ਕੁਝ ਵਿਦਿਆਰਥੀਆਂ ਦੇ ਪ੍ਰਤੀਨਿਧਆਂ ਨੂੰ ਗੱਲਬਾਤ ਲਈ ਅੰਦਰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦੇ ਕੇ ਸਮਝਾ ਕੇ ਭੇਜ ਦਿੱਤਾ ਗਿਆ। ਬਾਅਦ ’ਚ ਜਗਬਾਣੀ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਦੌਰਾਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ ਤੇ ਠੀਕ ਢੰਗ ਨਾਲ ਸਿਲੇਬਸ ਵੀ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਵੱਲੋਂ ਪ੍ਰਿੰਸੀਪਲ ਨਾਲ ਇਸ ਸਬੰਧ ’ਚ ਲਿਖਤੀ ਤੌਰ ’ਤੇ ਬੇਨਤੀ ਕੀਤੀ ਪਰ ਉਹ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ, ਜਦਕਿ ਹੋਰ ਸਕੂਲਾਂ ਵੱਲੋਂ ਪ੍ਰੀਖਿਆਵਾਂ ਆਨਲਾਈਨ ਲਈਆਂ ਜਾ ਰਹੀਆਂ ਹਨ ।
ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼
ਨਿਰਦੇਸ਼ਾਂ ਅਨੁਸਾਰ ਲਈਆਂ ਜਾ ਰਹੀਆਂ ਹਨ ਆਫਲਾਈਨ ਪ੍ਰੀਖਿਆਵਾਂ : ਪ੍ਰਿੰਸੀਪਲ
ਇਸ ਸਬੰਧ ’ਚ ਸਕੂਲ ਦੀ ਪ੍ਰਿੰਸੀਪਲ ਅਨੀਤਾ ਮਹਿਰਾ ਵੱਲੋਂ ਕਿਹਾ ਗਿਆ ਕਿ ਰੋਸ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਉਨ੍ਹਾਂ ਦੇ ਸਕੂਲ ਦੇ ਨਹੀਂ, ਸਗੋਂ ਕਿਸੇ ਹੋਰ ਸਕੂਲ ਤੋਂ ਸਨ। ਸਰਕਾਰ ਅਤੇ ਸੀ.ਬੀ.ਐੱਸ.ਈ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੁਣ ਫਾਈਨਲ ਪ੍ਰੀਖਿਆਵਾਂ ਆਫਲਾਈਨ ਲਈਆਂ ਜਾ ਰਹੀਆਂ ਹਨ ਅਤੇ ਉਹ ਇਨ੍ਹਾਂ ਨਿਰਦੇਸ਼ਾਂ ਖ਼ਿਲਾਫ਼ ਨਹੀਂ ਜਾ ਸਕਦੀ। ਪ੍ਰਿੰਸੀਪਲ ਦਾ ਇਹ ਵੀ ਕਹਿਣਾ ਸੀ ਕਿ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਬਾਹਰ ਘੁੰਮਣ ਦੀ ਆਗਿਆ ਦੇ ਸਕਦੇ ਹਨ ਤਾਂ ਉਨ੍ਹਾਂ ਨੂੰ ਸਕੂਲ ਭੇਜਣ ’ਚ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ ।
ਪੜ੍ਹੋ ਇਹ ਵੀ ਖ਼ਬਰ - Health tips : ਮੂੰਹ ‘ਚੋਂ ਆਉਣ ਵਾਲੀ ਬਦਬੂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੇ ਨੇ ਇਹ ਰੋਗ
ਪੰਜਾਬ ਦੇ ਕਾਂਗਰਸੀ ਵਫ਼ਦ ਵੱਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ, ਚੁੱਕਿਆ ਦਿੱਲੀ ’ਚ ਲਾਪਤਾ ਹੋਏ ਕਿਸਾਨਾਂ ਦਾ ਮੁੱਦਾ
NEXT STORY