ਮੰਡੀ ਘੁਬਾਇਆ (ਕੁਲਵੰਤ) - ਪੈਟਰੋਲ ਤੇ ਡੀਜ਼ਲ ਦੀਆਂ ਰੋਜ਼ਾਨਾ ਵਧਦੀਆਂ ਕੀਮਤਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਮੁਸ਼ਕਲਾਂ 'ਚ ਪਾ ਦਿੱਤਾ ਹੈ, ਜਿਸ ਕਾਰਨ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸੁਖਵਿੰਦਰ ਸਿੰਘ ਟੌਹੜਾ, ਜ਼ੋਨ ਚੇਅਰਮੈਨ ਐਂਟੀ ਕੁਰੱਪਸ਼ਨ ਬਿਊਰੋ ਨੇ ਦੱਸਿਆ ਕਿ ਦਿਨੋ-ਦਿਨ ਵਧ ਰਹੀਆਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰੋਜ਼ਾਨਾ ਡੀਜ਼ਲ ਦੀ ਲੋੜ ਪੈਂਦੀ ਹੈ ਕਿਉਂਕਿ ਉਨ੍ਹਾਂ ਖੇਤੀ ਲਈ ਟਰੈਕਟਰਾਂ ਆਦਿ ਨੂੰ ਚਲਾਉਣ ਲਈ ਡੀਜ਼ਲ ਨੂੰ ਵਰਤਣਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਈ ਮਜ਼ਦੂਰਾਂ ਵੱਲੋਂ ਆਪਣੇ ਮੋਟਰਸਾਈਕਲ ਵੀ ਲਏ ਹੋਏ ਹਨ, ਜਿਸ ਨਾਲ ਕਿ ਉਹ ਦੂਰ-ਦੁਰਾਡੇ ਦੇ ਪਿੰਡਾਂ 'ਚ ਮਜ਼ਦੂਰੀ ਕਰਨ ਲਈ ਵੀ ਜਾ ਸਕਣ, ਜਿਥੇ ਉਨ੍ਹਾਂ ਲਈ ਸਾਈਕਲਾਂ 'ਤੇ ਪਹੁੰਚਣਾ ਮੁਸ਼ਕਲ ਹੁੰਦਾ ਸੀ ਪਰ ਪੈਟਰੋਲ ਦੇ ਰੇਟ ਵਧਣ ਤੇ ਦਿਹਾੜੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਬੇਕਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਤਾਂ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਤੇ ਉਪਰੋਂ ਵਧ ਰਹੀ ਮਹਿੰਗਾਈ ਕਾਰਨ ਲੋਕ ਜ਼ਿੰਦਗੀ ਜਿਊਣ ਲਈ ਘੁਲ ਰਹੇ ਹਨ। ਜੇਕਰ ਅਜਿਹਾ ਹੀ ਹੁੰਦਾ ਰਿਹਾ ਤਾਂ ਇਲਾਕੇ 'ਚ ਪਹਿਲਾਂ ਤੋਂ ਵੀ ਜ਼ਿਆਦਾ ਚੋਰੀਆਂ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦਾ ਪੈਟਰੋਲ ਰੇਟ 78.25 ਤੇ ਡੀਜ਼ਲ 64.17 ਰੁਪਏ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਈਆਂ ਜਾਣ।
ਸ਼ੋਭਾ ਯਾਤਰਾ ਦੌਰਾਨ ਸ਼ਹਿਰ ਨੂੰ 17 ਸੈਕਟਰਾਂ 'ਚ ਵੰਡਿਆ
NEXT STORY