ਜ਼ੀਰਾ (ਅਕਾਲੀਆਂਵਾਲਾ) - ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਨੂੰ ਵਧਾ ਕੇ ਦੇਸ਼ ਦੀ ਜਨਤਾ ਦਾ ਦੀਵਾਲਾ ਕੱਢ ਦਿੱਤਾ। ਮੋਦੀ ਸਰਕਾਰ ਵੱਲੋਂ ਲਏ ਫੈਸਲਿਆਂ ਨਾਲ ਦੇਸ਼ ਦੀ ਜਨਤਾ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਸੀ। ਇਸ ਨੇ ਤੇਲ ਦੀਆਂ ਬੇਹਿਸਾਬ ਕੀਮਤਾਂ ਵਧਾ ਕੇ ਜਨਤਾ 'ਤੇ ਬੋਝ ਪਾਇਆ ਹੈ। ਜਿਸ ਦਾ ਸਿੱਧਾ ਅਸਰ ਦੇਸ਼ ਦੀ ਕਿਸਾਨੀ 'ਤੇ ਪਵੇਗਾ। ਇਹ ਵਿਚਾਰ ਸਾਬਕਾ ਮੰਤਰੀ ਜਥੇ. ਇੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਪੰਜਾਬ ਕਾਂਗਰਸ ਕਿਸਾਨ ਸੈੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਕ ਪਾਸੇ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਆਮ ਨਾਗਰਿਕਾਂ ਨੂੰ ਚੰਗੇ ਦਿਨ ਦਿਖਾਉਣ ਦਾ ਰਾਗ ਅਲਾਪਿਆ ਜਾ ਰਿਹਾ ਹੈ। ਦੂਸਰੇ ਪਾਸੇ ਤੇਲ ਦੀਆਂ ਕੀਮਤਾਂ ਵਧਾ ਕੇ ਕਿਸਾਨੀ ਅਤੇ ਆਮ ਲੋਕਾਂ 'ਤੇ ਵੱਡਾ ਬੋਝ ਪਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਬੂਟਾ ਸਿੰਘ ਸੱਦਾ ਸਿੰਘ ਵਾਲਾ, ਸਰਵਿੰਦਰ ਸਿੰਘ ਆਵਾਨ, ਅਸ਼ੋਕ ਕੁਮਾਰ ਕਥੂਰੀਆ ਪ੍ਰਧਾਨ, ਡਾ. ਸੱਤਪਾਲ ਸਿੰਘ, ਬਲਜਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ।
ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸਰਕਾਰ ਤੇ ਫੂਡ ਸਪਲਾਈ ਵਿਭਾਗ ਖਿਲਾਫ ਰੋਸ ਮੁਜ਼ਾਹਰਾ
NEXT STORY