ਮੋਗਾ, (ਗੋਪੀ ਰਾਊਕੇ)- ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ’ਤੇ ਲਾਏ ਗਏ ਟੈਕਸ ਨੂੰ ਘਟਾਉਣ ਤੇ ਇਸ ਨੂੰ ਜੀ. ਐੱਸ. ਟੀ. ਦੇ ਘੇਰੇ ’ਚ ਲਿਆਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਵਿਖਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਡੀਜ਼ਲ ਤੇ ਪੈਟਰੋਲ ’ਤੇ ਵਾਧੂ ਟੈਕਸ ਲਾ ਕੇ ਪਹਿਲਾਂ ਤੋਂ ਹੀ ਆਰਥਕ ਮੰਦਹਾਲੀ ਦਾ ਸ਼ਿਕਾਰ ਹੋਈ ਸੂਬੇ ਦੀ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਇਸ ਦੇ ਨਾਲ ਹੀ ਸਮਾਜ ਦਾ ਛੋਟਾ ਵਰਗ ਵੀ ਇਸ ਨਾਲ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਕਾਂਗਰਸ ਸਰਕਾਰ ਵੱਲੋਂ ਪੈਟਰੋਲ ’ਤੇ 35.14 ਫੀਸਦੀ ਟੈਕਸ ਲਾਇਆ ਜਾ ਰਿਹਾ ਹੈ, ਜੋ ਬਾਕੀ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਹੈ।
ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਇਕ ਪਾਸੇ ਤਾਂ ਤੇਲ ਕੀਮਤਾਂ ਦੇ ਮਾਮਲੇ ’ਤੇ ਸੂਬੇ ਦੀ ਹੁਕਮਰਾਨ ਕਾਂਗਰਸ ਪਾਰਟੀ ਰੌਲਾ ਪਾ ਰਹੀ ਹੈ ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪੰਜਾਬ ਵਿਚ ਤੇਲ ’ਤੇ ਵੈਟ ਸਾਰੇ ਸੂਬਿਆਂ ਨਾਲੋਂ ਵੱਧ ਹੈ। ਸਟੇਜ ਦੀ ਕਾਰਵਾਈ ਚਲਾਉਂਦਿਆਂ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਅਤੇ ਪੰਜਾਬ ਸਿਹਤ ਨਿਗਮ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾਡ਼ ਨੇ ਕਿਹਾ ਕਿ ਅਕਾਲੀ ਦਲ ਤੇਲ ਪਦਾਰਥਾਂ ਤੋਂ ਵੈਟ ਘਟਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਉਦੋਂ ਤਕ ਜਾਰੀ ਰੱਖੇਗਾ ਜਦੋਂ ਤੱਕ ਪੰਜਾਬ ਸਰਕਾਰ ਇਸ ਮਾਮਲੇ ਵੱਲ ਗੌਰ ਨਹੀਂ ਕਰਦੀ।
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਸੀਨੀਅਰ ਅਕਾਲੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਕੌਮੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾਡ਼, ਬੀ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਨਗਰ ਪੰਚਾਇਤ ਕੋਟ ਈਸੇ ਖਾਂ ਦੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ, ਸੁਖਵਿੰਦਰ ਸਿੰਘ ਦਾਤੇਵਾਲ ਸਾਬਕਾ ਚੇਅਰਮੈਨ, ਸਕੱਤਰ ਜਨਰਲ ਗੁਰਮੀਤ ਸਿੰਘ ਸਾਫ਼ੂਵਾਲਾ, ਜ਼ਿਲਾ ਪ੍ਰਧਾਨ ਪੰਚਾਇਤ ਯੂਨੀਅਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜਗਜੀਵਨ ਸਿੰਘ ਲੁਹਾਰਾ, ਗੁਰਮੀਤ ਸਿੰਘ ਗਗਡ਼ਾ, ਗੁਰਮੇਲ ਸਿੰਘ ਤਖਤੂਪੁਰਾ, ਕੁਲਦੀਪ ਸਿੰਘ ਚੂਹਡ਼ਚੱਕ, ਰਣਜੀਤ ਸਿੰਘ ਰਾਣਾ ਮਸੀਤਾ (ਸਾਰੇ ਸਰਪੰਚ), ਰਾਜਵੰਤ ਸਿੰਘ ਮਾਹਲਾ ਕੌਮੀ ਆਗੂ, ਸਾਬਕਾ ਵਿਧਾਇਕ ਬਲਦੇਵ ਭੱਟੀ, ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ, ਪ੍ਰਧਾਨ ਜਰਨੈਲ ਸਿੰਘ ਆਡ਼੍ਹਤੀਆ, ਬੂਟਾ ਸਿੰਘ ਆਡ਼੍ਹਤੀਆ, ਨਸੀਬ ਸਿੰਘ ਸੰਧੂੁਆਂਵਾਲਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਨੰਗਲ, ਸੁਖਜਿੰਦਰ ਸਿੰਘ ਕੁੱਸਾ, ਜ਼ਿਲਾ ਪ੍ਰਧਾਨ ਇਸਤਰੀ ਵਿੰਗ ਬੀਬੀ ਮਨਦੀਪ ਕੌਰ ਖੰਭੇ, ਗੁਰਮਿੰਦਰਜਤੀ ਸਿੰਘ ਬਬਲੂ, ਮਨਜੀਤ ਸਿੰਘ ਧੰਮੂ, ਗੋਵਰਧਨ ਪੋਪਲੀ (ਕੌਂਸਲਰ ਨਗਰ ਨਿਗਮ ਮੋਗਾ), ਬਿੰਦਾ ਵਹਿਣੀਵਾਲ, ਗੁਰਜੰਟ ਸਿੰਘ ਰਾਮੂੰਵਾਲਾ, ਸਾਬਕਾ ਚੇਅਰਮੈਨ ਜਗਦੀਸ਼ ਛਾਬਡ਼ਾ, ਅਮਰਜੀਤ ਸਿੰਘ ਮਟਵਾਣੀ, ਗੁਰਮੇਲ ਸਿੰਘ ਉਮਰੀਆਣਾ, ਸਰਫਿਰੋਜ਼ ਅਲੀ, ਗੁਰਮੇਲ ਸਿੰਘ ਉਮਰੀਆਣਾ, ਜੱਗਾ ਪੰਡਤ, ਅੰਗਰੇਜ਼ ਸਿੰਘ ਸੰਘਾ ਡਰੋਲੀ, ਨੱਥਾ ਸਿੰਘ ਤਲਵੰਡੀ ਭੰਗੇਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਅਗਲੇ ਸਾਲ ਤੋਂ 10ਵੀਂ ਅਤੇ 12ਵੀਂ ਦੇ ਪ੍ਰੈਕਟੀਕਲ ਵੀ ਖੁਦ ਲਵੇਗਾ ਪੀ. ਐੱਸ. ਈ. ਬੀ.
NEXT STORY