ਮੋਗਾ (ਕਸ਼ਿਸ਼ ਸਿੰਗਲਾ): ਨੱਥੂਵਾਲਾ ਜਦੀਦ ਦੇ ਜੰਮਪਲ ਰਾਜੂ ਜੋ ਕਿ ਕੈਨੇਡਾ ਕੈਲਗਰੀ ਵਿਖੇ ਕਾਫੀ ਲੰਬੇ ਸਮੇਂ ਤੋਂ ਰਹਿ ਰਹੇ ਹਨ, ਉਨ੍ਹਾਂ ਵੱਲੋਂ ਆਪਣੀ ਮਾਂ ਦੀ ਯਾਦ ਨੂੰ ਸਮਰਪਿਤ ਜੱਦੀ ਪਿੰਡ ਨੱਥੂਵਾਲਾ ਜਦੀਦ ਕੋਲ ਮਾਤਾ ਬਚਨ ਕੌਰ ਦੇ ਨਾਂ ਨਾਲ ਬਣਾਇਆ ਜਾ ਰਿਹਾ ਹੈ। ਬਿਰਧ ਆਸ਼ਰਮ ਵਿਚ ਬਜ਼ੁਰਗਾਂ ਦੇ ਰਹਿਣ ਲਈ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉੱਥੇ ਹੀ ਰਾਹਗੀਰਾਂ ਲਈ 24 ਘੰਟੇ ਲੰਗਰ ਚਲਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ...
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਜੂ ਨੇ ਕਿਹਾ ਕਿ ਉਹ 2003 ਤੋਂ ਕੈਨੇਡਾ ਕੈਲਗਰੀ ਵਿਖੇ ਰਹਿ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਨੱਥੂਵਾਲਾ ਜਦੀਦ ਹੈ। ਉਹ ਅਕਸਰ ਇੱਥੇ ਆਉਂਦੇ ਜਾਂਦੇ ਰਹਿੰਦੇ ਸਨ। ਉਨ੍ਹਾਂ ਨੇ ਆਪਣੀ ਮਾਂ ਦੀ ਯਾਦ ਨੂੰ ਸਮਰਪਿਤ ਮਾਤਾ ਬਚਨ ਕੌਰ ਦੇ ਨਾਂ 'ਤੇ ਬਿਰਧ ਆਸ਼ਰਮ ਬਣਾਉਣ ਦਾ ਫ਼ੈਸਲਾ ਕੀਤਾ ਅਤੇ ਉਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਬਿਰਧ ਆਸ਼ਰਮ ਵਿਚ 24 ਘੰਟੇ ਲੰਗਰ ਚੱਲੇਗਾ ਜੋ ਕਿ ਹਰ ਰਾਹਗੀਰ ਵਾਸਤੇ ਖੁੱਲ੍ਹਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਉਹ ਕੈਨੇਡਾ ਵਿਚ ਟਰੱਕ ਚਲਾਉਂਦੇ ਸਨ ਅਤੇ ਉਨ੍ਹਾਂ ਨੂੰ ਟਰੱਕ ਡਰਾਈਵਰਾਂ ਦੀਆਂ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂੰ ਹਨ। ਇਸ ਲਈ ਉਨ੍ਹਾਂ ਨੇ ਇਸ ਬਿਰਧ ਆਸ਼ਰਮ ਵਿਚ ਟਰੱਕ ਡਰਾਈਵਰਾਂ ਲਈ ਸਪੈਸ਼ਲ ਤੌਰ 'ਤੇ ਬਾਥਰੂਮ ਅਤੇ ਠਹਿਰਨ ਦਾ ਪ੍ਰਬੰਧ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ...
NEXT STORY