ਲੁਧਿਆਣਾ (ਰਾਮ) : ਥਾਣਾ ਮੋਤੀ ਨਗਰ ਅਧੀਨ ਆਉਂਦੇ ਵਿਸ਼ਵਕਰਮਾ ਕਾਲੋਨੀ, ਮੋਤੀ ਨਗਰ ਇਲਾਕੇ 'ਚ 2 ਕਲਯੁਗੀ ਪੁੱਤਾਂ ਨੇ ਆਪਣੇ ਪੁੱਤਰਾਂ ਨਾਲ ਮਿਲ ਕੇ ਬਜ਼ੁਰਗ ਪਿਓ ਨਾਲ ਉਹ ਘਿਨਾਉਣੀ ਹਰਕਤ ਕੀਤੀ, ਜੋ ਉਸ ਨੇ ਕਦੇ ਸੁਫ਼ਨੇ 'ਚ ਵੀ ਨਹੀਂ ਸੀ ਸੋਚੀ। ਇਨ੍ਹਾਂ ਪੁੱਤਾਂ ਨੇ ਆਪਣੇ ਮੁੰਡਿਆਂ ਨਾਲ ਮਿਲ ਕੇ ਆਪਣੇ ਹੀ ਪਿਓ ਦੀ ਕੁੱਟਮਾਰ ਕੀਤੀ ਅਤੇ ਉਸ ਕੋਲੋਂ ਨਕਦੀ ਖੋਹ ਲਈ। ਸਿਰਫ ਇੰਨਾ ਹੀ ਨਹੀਂ ਇਸ ਤੋਂ ਬਾਅਦ ਪੁੱਤਾਂ ਨੇ ਆਪਣੇ ਬਜ਼ੁਰਗ ਪਿਓ ਨੂੰ ਅਗਵਾ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ 'ਵੀਕੈਂਡ ਲਾਕਡਾਊਨ' ਲਾਉਣ ਦੀ ਤਿਆਰੀ, ਕੈਪਟਨ ਨੇ ਲਾਈਵ ਹੁੰਦਿਆਂ ਕੀਤਾ ਇਸ਼ਾਰਾ
ਇਸ ਦੀ ਸ਼ਿਕਾਇਤ ਮਿਲਣ ’ਤੇ ਥਾਣਾ ਮੋਤੀ ਨਗਰ ਦੀ ਪੁਲਸ ਨੇ ਕਲਯੁਗੀ ਪੁੱਤਰਾਂ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਇੰਚਾਰਜ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਵਿਸ਼ਵਕਰਮਾ ਕਾਲੋਨੀ ਦੀ ਰਹਿਣ ਵਾਲੀ ਰਾਜਵਿੰਦਰ ਕੌਰ ਪਤਨੀ ਹਰਭਜਨ ਸਿੰਘ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪੁੱਤਰ ਅਮਰਜੀਤ ਸਿੰਘ ਅਤੇ ਛੋਟਾ ਪੁੱਤਰ ਨਰਿੰਦਰ ਸਿੰਘ ਅਕਸਰ ਹੀ ਉਨ੍ਹਾਂ ਦੋਵੇਂ ਪਤੀ-ਪਤਨੀ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰਦੇ ਰਹਿੰਦੇ ਸਨ।
ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਲਈ ਵੀ ਮੁਫ਼ਤ ਸਫ਼ਰ ਕਰ ਸਕਣਗੀਆਂ 'ਬੀਬੀਆਂ', ਹੈਲਪਲਾਈਨ ਨੰਬਰ ਜਾਰੀ
ਬੀਤੀ 1 ਅਪ੍ਰੈਲ ਦੀ ਸ਼ਾਮ ਕਰੀਬ ਪੌਣੇ 5 ਵਜੇ ਨਰਿੰਦਰ, ਅਮਰਜੀਤ ਵਾਸੀ ਡੇਰਾ ਕਰਾਲ (ਉੱਤਰਾਖੰਡ), ਕੁਲਦੀਪ ਸਿੰਘ, ਕਰਮਜੀਤ ਸਿੰਘ, ਲਵਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ 3-4 ਅਣਪਛਾਤੇ ਵਿਅਕਤੀਆਂ ਦੇ ਨਾਲ ਘਰ ’ਚ ਪਈ ਹੋਈ ਕਰੀਬ ਡੇਢ ਲੱਖ ਰੁਪਏ ਦੀ ਨਕਦੀ, ਜ਼ਰੂਰੀ ਕਾਗਜ਼ਾਤ ਚੋਰੀ ਕਰਦੇ ਹੋਏ ਉਸ ਦੇ ਪਤੀ ਨੂੰ ਅਗਵਾ ਕਰ ਕੇ ਲੈ ਗਏ।
ਇਹ ਵੀ ਪੜ੍ਹੋ : 'ਪੰਜਾਬ' ਹੋਇਆ ਸ਼ਰਮਸਾਰ, 3 ਮਹੀਨਿਆਂ 'ਚ ਵਾਪਰੀਆਂ 'ਜਬਰ-ਜ਼ਿਨਾਹ' ਦੀਆਂ ਵਾਰਦਾਤਾਂ ਨੇ ਖੜ੍ਹੇ ਕੀਤੇ ਰੌਂਗਟੇ
ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਪੁਲਸ ਨੇ ਉਕਤ ਸਾਰਿਆਂ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਨੋਟ : ਕਲਯੁਗ ਦੇ ਇਸ ਸਮੇਂ 'ਚ ਹੋ ਰਹੇ ਰਿਸ਼ਤਿਆਂ ਦੇ ਘਾਣ ਬਾਰੇ ਦਿਓ ਆਪਣੀ ਰਾਏ
ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ’ਚ ਬੀਤੇ ਹਫਤੇ ਆਏ ਸਭ ਤੋਂ ਜ਼ਿਆਦਾ ਕੋਰੋਨਾ ਕੇਸ
NEXT STORY