ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਪਿੰਡ ਝਬਕਰਾ ਵਿਖੇ ਭਾਰੀ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਜਿਸ ਕਾਰਨ ਮਲਬੇ ਹੇਠ ਦੱਬ ਕੇ 70 ਸਾਲਾ ਬਜ਼ੁਰਗ ਯੂਸਫ ਮਸੀਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਦਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ
ਜਾਣਕਾਰੀ ਦਿੰਦੇ ਹੋਏ ਬਜ਼ੁਰਗ ਦੇ ਪੁੱਤਰਾਂ ਮੰਗਾ ਅਤੇ ਆਸ਼ੂ ਨੇ ਦੱਸਿਆ ਕਿ ਰਾਤ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ ਜਦੋਂ ਸਵੇਰੇ ਸਾਢੇ 7 ਵਜੇ ਸਾਰੇ ਆਪਣੇ ਘਰ 'ਚ ਸੌਂ ਰਹੇ ਸਨ ਤਾਂ ਛੱਤ ਤੋਂ ਪਾਣੀ ਡਿੱਗ ਰਿਹਾ ਸੀ ਅਤੇ ਫਿਰ ਅਚਾਨਕ ਛੱਤ ਡਿੱਗਣ ਲੱਗੀ ਅਤੇ ਉਸ ਦੀ ਮਾਂ ਅਤੇ ਉਹ ਆਪਣੀ ਜਾਨ ਬਚਾਉਣ ਲਈ ਭੱਜੇ ਪਰ ਉਸ ਦਾ ਬਜ਼ੁਰਗ ਦਾਦਾ ਜੋਸਫ ਮਸੀਹ ਦੌੜ ਨਾ ਸਕਿਆ ਅਤੇ ਪੂਰੀ ਛੱਤ ਉਸ 'ਤੇ ਡਿੱਗ ਗਈ, ਜਿਸ ਕਾਰਨ ਉਹ ਹੇਠਾਂ ਦੱਬ ਗਏ।
ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ
ਲੋਕਾਂ ਨੇ ਮਲਬਾ ਹਟਾ ਕੇ ਉਸ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਇਕ ਲੱਤ ਅਤੇ ਰੀੜ ਦੀ ਹੱਡੀ ਟੁੱਟ ਗਈ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਦੀ ਵੱਡੀ ਸਫ਼ਲਤਾ, ਸਾਬਕਾ ਫ਼ੌਜੀ ਦੇ ਘਰ 'ਚ ਲੁੱਟਖੋਹ ਤੇ ਹਮਲਾ ਕਰਨ ਵਾਲੇ 10 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY