ਪਟਿਆਲਾ (ਇੰਦਰਜੀਤ) : ਪਟਿਆਲਾ ਦੇ ਗੁਰੂ ਨਾਨਕ ਨਗਰ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ 76 ਸਾਲਾਂ ਦੇ ਬਜ਼ੁਰਗ ਜਗਜੀਤ ਸਿੰਘ ਨੇ ਕਥਿਤ ਤੌਰ 'ਤੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜਾਣਕਾਰੀ ਅਨੁਸਾਰ ਜਗਜੀਤ ਸਿੰਘ ਆਪਣੇ ਕਿਰਾਏਦਾਰਾਂ ਤੋਂ ਕਾਫੀ ਦੁਖ਼ੀ ਸੀ ਅਤੇ ਕਈ ਵਾਰ ਉਨ੍ਹਾਂ ਨੂੰ ਮਕਾਨ ਖ਼ਾਲੀ ਕਰਨ ਬਾਰੇ ਕਹਿ ਚੁੱਕਾ ਸੀ। ਇਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ।
ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਖ਼ੁਦਕੁਸ਼ੀ ਨੋਟ ਵੀ ਛੱਡਿਆ ਹੈ, ਜਿਸ 'ਚ ਉਸ ਨੇ ਆਪ-ਬੀਤੀ ਬਿਆਨ ਕੀਤੀ ਹੈ। ਮ੍ਰਿਤਕ ਦੇ ਜਵਾਈ ਅਤੇ ਧੀਆਂ ਨੇ ਦੋਸ਼ ਲਗਾਇਆ ਕਿ ਉਹ ਵੀ ਕਈ ਵਾਰ ਆ ਕੇ ਕਿਰਾਏਦਾਰਾਂ ਨੂੰ ਮਕਾਨ ਖ਼ਾਲੀ ਕਰਨ ਬਾਰੇ ਕਹਿ ਚੁੱਕੇ ਸਨ ਪਰ ਵਾਰ-ਵਾਰ ਕਹਿਣ 'ਤੇ ਵੀ ਉਹ ਮਕਾਨ ਖ਼ਾਲੀ ਨਹੀਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਰਾਏਦਾਰ ਉਨ੍ਹਾਂ ਦੇ ਪਿਤਾ ਨੂੰ ਕਾਫ਼ੀ ਪਰੇਸ਼ਾਨ ਕਰ ਰਹੇ ਸਨ। ਇਸ ਕਾਰਨ ਉਨ੍ਹਾਂ ਨੇ ਖ਼ੁਦਕੁਸ਼ੀ ਨੋਟ 'ਚ ਕਿਰਾਏਦਾਰਾਂ 'ਤੇ ਦੋਸ਼ ਲਾਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਕਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉੱਥੇ ਹੀ ਇਸ ਸਬੰਧੀ ਪੁਲਸ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਜਾਂਚ ਕਰਨ ਦੀ ਗੱਲ ਕਹੀ।
ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ
NEXT STORY