ਡੇਰਾਬੱਸੀ (ਗੁਰਜੀਤ) : ਪੰਜਾਬ ਦੇ ਅਖ਼ੀਰਲੇ ਪਿੰਡ ਰਾਮਪੁਰ ਸੈਣੀਆਂ ਦੇ ਬੱਸ ਸਟੈਂਡ ’ਤੇ ਪੈਦਲ ਜਾ ਰਹੇ ਇਕ 75 ਸਾਲਾ ਬਜ਼ੁਰਗ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਉਹ ਘਰੋਂ ਡੇਰਾਬੱਸੀ ਜਾਣ ਲਈ ਨਿਕਲਿਆ ਸੀ। ਉਸ ਦੀ ਪਛਾਣ ਰਤਨ ਸਿੰਘ ਵਾਸੀ ਰਾਮਪੁਰ ਸੈਣੀਆਂ ਵਜੋਂ ਹੋਈ ਹੈ। ਪੁਲਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪੁੱਤਰ ਨਰਿੰਦਰ ਸਿੰਘ ਨੇ ਦੱਸਿਆ ਕਿ ਸੜਕ ਪਾਰ ਕਰਦੇ ਸਮੇਂ ਇਕ ਨਾਮਾਲੂਮ ਗੱਡੀ ਦੇ ਡਰਾਈਵਰ ਨੇ ਤੇਜ਼ ਰਫ਼ਤਾਰੀ ਤੇ ਲਾਪਰਵਾਹੀ ਨਾਲ ਲਿਆ ਕੇ ਪਿਤਾ ਜੀ ’ਚ ਮਾਰਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਉਸ ਦੇ ਪਿਤਾ ਸੜਕ ’ਤੇ ਡਿੱਗ ਪਏ ਤੇ ਉਨ੍ਹਾਂ ਦੇ ਸਿਰ ’ਚ ਕਾਫ਼ੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਇਲਾਜ ਮੌਤ ਹੋ ਗਈ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ।
ਚੈੱਕ ਬਾਊਂਸ ਮਾਮਲੇ ’ਚ ਦੋਸ਼ੀ ਨੂੰ 6 ਮਹੀਨੇ ਦੀ ਕੈਦ
NEXT STORY