ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪਿੰਡ ਸੇਖਾ ਅਤੇ ਪਿੰਡ ਅਲਾਲ ਦੇ ਵਿਚਕਾਰ ਇਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਪੁਲਸ ਚੌਂਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਸੇਖਾ ਅਤੇ ਅਲਾਲ ਵਿਚਕਾਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਰੇਲਵੇ ਲਾਈਨ ਉੱਪਰ ਪਈ ਹੈ।
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿਖੇ 72 ਘੰਟਿਆਂ ਲਈ ਰੱਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਕੁੜਤਾ-ਪਜਾਮਾ ਪਾਇਆ ਹੋਇਆ ਸੀ, ਜਿਸ ਦੇ ਕਰੀਮ ਰੰਗ ਦੀ ਲੋਈ ਅਤੇ ਨੀਲੇ ਰੰਗ ਦਾ ਪਰਨਾ ਬੰਨ੍ਹਿਆ ਹੋਇਆ ਸੀ ਅਤੇ ਪੈਰਾਂ ’ਚ ਚੱਪਲਾਂ ਪਾਈਆਂ ਹੋਈਆਂ ਸਨ।
ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਦਾਅਵਾ, ਪੰਜਾਬ ਦੀਆਂ 13 ਸੀਟਾਂ ਜਿੱਤੇਗੀ 'ਆਪ'
NEXT STORY