ਚੰਡੀਗੜ੍ਹ- ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੇ ਮਾਫੀਆ ਨੂੰ ਫੜਨ ਲਈ ਅਪਣਾਇਆ ਜਾ ਰਿਹਾ ਤਰੀਕਾ ਬਹੁਤ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਅੱਜ ਇੱਕ ਵੱਡਾ ਸਵਾਲ ਇਹ ਉੱਠਿਆ ਹੈ ਕਿ ਅਪਰਾਧੀ ਨਾ ਜਾਣੇ ਕਿਹੜੀਆਂ-ਕਿਹੜੀਆਂ ਨਵੀਆਂ ਚੀਜ਼ਾਂ ਦਾ ਇਸਤੇਮਾਲ ਕਰ ਰਹੇ ਹਨ ਪਰ ਅਸੀਂ ਅਜੇ ਵੀ ਪੁਰਾਣੀਆਂ ਤਕਨੀਕਾਂ ਨਾਲ ਹੀ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਵੀ ਹੁਣ ਆਧੁਨਿਕ ਤਰੀਕਿਆਂ ਨਾਲ ਕੰਮ ਕਰਨਾ ਪਵੇਗਾ। ਨਸ਼ਿਆਂ ਵਿਰੁੱਧ ਲੜਾਈ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਮਿਟਮੈਂਟ ਸਾਫ਼ ਹੈ। ਇਸ ਲਈ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਸਾਨੂੰ ਵੀ 'ਨਸ਼ਾ ਮੁਕਤ ਯੁਵਾ ਮੁਹਿੰਮ' 'ਚ ਕੇਂਦਰ ਦਾ ਸਹਿਯੋਗੀ ਬਣ ਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕੱਲ੍ਹ ਪ੍ਰਧਾਨ ਮੰਤਰੀ ਨੇ ਕਰੋੜਾਂ ਬੱਚਿਆ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਨਸ਼ਾ ਲੱਗ ਗਿਆ ਉਹ ਮੁਲਜ਼ਮ ਨਹੀਂ ਸਗੋਂ ਦੋਖੋ ਉਸ ਨੂੰ ਨਸ਼ੇ 'ਚੋਂ ਬਾਹਰ ਕਿਵੇਂ ਕੱਢਣਾ ਹੈ। ਇਸ ਦੌਰਾਨ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜੇਕਰ ਵਿਕਸਿਤ ਭਾਰਤ ਬਣਾਉਣਾ ਹੈ ਤਾਂ ਇਸ ਸੰਕਲਪ ਨੂੰ ਪੂਰਾ ਕਰਨ ਲਈ ਭਾਰਤ ਨੂੰ ਨਸ਼ਾ ਮੁਕਤ ਬਣਾਉਣਾ ਹੋਵੇਗਾ। ਤਰੁਣ ਚੁੱਘ ਨੇ ਕਿਹਾ ਮੈਂ ਚਾਹੁੰਦਾ ਹਾਂ ਪੰਜਾਬ ਵੀ ਇਸ ਸੰਕਲਪ 'ਚ ਆਪਣੀ ਭੂਮਿਕਾ ਦਾਇਰ ਕਰੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਨਸ਼ਾ ਤਸਕਰਾਂ ਨੂੰ ਫੜਨ ਵਾਸਤੇ ਅਸੀਂ ਪਹਿਲਾਂ ਆਪਣੇ ਆਪ ਨੂੰ, ਪੁਲਸ ਤੇ ਸੋਚ ਨੂੰ ਡਿਜ਼ੀਟਲ ਅਪਗ੍ਰੇਡ ਕਰੀਏ ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਜਿਹੜੀ ਕਾਲੀਆਂ ਭੇਡਾਂ ਸਰਕਾਰ, ਪ੍ਰਸ਼ਾਸਨ ਜਾਂ ਪਾਰਟੀਆਂ 'ਚ ਹਨ, ਉਨ੍ਹਾਂ ਨੂੰ ਬੇਨਕਾਬ ਕਰਕੇ ਵੱਡੀ ਮੁਹਿੰਮ ਚਲਾਉਣੀ ਚਾਹੀਦੀ ਹੈ। ਇਸ ਦੀ ਸ਼ੁਰੂਆਤ ਸਾਨੂੰ ਆਪਣੇ ਤੋਂ ਕਰਨੀ ਚਾਹੀਦੀ ਹੈ ਅਤੇ ਸਭ ਤੋਂ ਪਹਿਲਾਂ ਆਪਣਾ ਟੈਸਟ ਕਰਾਈਏ। ਇਸ ਮੁਹਿੰਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਸ਼ੁਰੂ ਕਰਨ । ਇਸ ਦੌਰਾਨ ਉਨ੍ਹਾਂ ਸਾਰੀਆਂ ਸਿਆਸੀ ਪਾਰਟੀ ਨੂੰ ਬੇਨਤੀ ਕਰਦਿਆਂ ਕਿਹਾ ਕਿ ਅੱਗੇ ਆਓ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਮੁਹਿੰਮ 'ਚ ਸ਼ਾਮਲ ਹੋਏ ਤੇ ਪੰਜਾਬ ਨੂੰ ਬਚਾਅ ਸਕੀਏ।
ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ 'ਚ ਸਮਾਰਟ ਸਿਟੀ ਪ੍ਰੋਜੈਕਟ ਸ਼ੁਰੂ ਕਰਵਾਏ। ਪਰ ਸਵਾਲ ਇਹ ਹੈ ਕਿ ਕਰੋੜਾਂ ਰੁਪਏ ਕਿੱਥੇ ਖਰਚ ਹੋਏ ਹਨ? 4400 ਕਰੋੜ ਰੁਪਏ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਪੈਸਾ ਕਿੱਥੇ ਖਰਚ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਤਰੁਣ ਚੁੱਘ ਨੇ ਅੱਗੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਐਸ.ਸੀ. ਭਾਈਚਾਰੇ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਹਿ ਰਹੇ ਹਨ ਕਿ ਉਨ੍ਹਾਂ ਨਾਲ ਧੱਕਾ ਹੋਇਆ ਹੈ ਅਤੇ ਉਨ੍ਹਾਂ ਨੂੰ ਪਿੱਛੇ ਛੱਡਿਆ ਜਾ ਰਿਹਾ ਹੈ। ਇਸ ਮਾਮਲੇ 'ਚ ਬਘੇਲ ਨੇ ਵੀ ਕੋਈ ਗੱਲ ਨਹੀਂ ਕੀਤੀ ਅਤੇ ਨਾ ਹੀ ਕੋਈ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਬਘੇਲ ਸਾਬ੍ਹ, ਇਹ ਪੰਜਾਬ ਹੈ। ਇੱਥੇ ਸਾਰਿਆਂ ਦੀ ਗੱਲ ਸੁਣਨੀ ਚਾਹੀਦੀ ਹੈ। ਕਾਂਗਰਸ ਪਾਰਟੀ ਨੂੰ ਦੋਸ਼ੀ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਬਰਨਾਲਾ ਦੇ ਮੁੱਦੇ 'ਤੇ ਬੋਲਦੇ ਉਨ੍ਹਾਂ ਕਿਹਾ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਸਫਾਈ ਕਰਮਚਾਰੀਆਂ ਨਾਲ ਕੁੱਟਮਾਰੀ ਕੀਤੀ ਅਤੇ ਜਾਤੀਸੂਚਕ ਸ਼ਬਦ ਬੋਲੇ ਗਏ। ਇਸ ਮਾਮਲੇ 'ਤੇ ਸਖ਼ਤ ਕਾਰਾਵਈ ਹੋਵੇ ਅਤੇ ਇਕ ਵੀ ਮੁਲਜ਼ਮ ਬਖਸ਼ਿਆ ਨਾ ਜਾਵੇ।
ਨਸ਼ਾ ਮੁਕਤ ਨੌਜਵਾਨ - ਵਿਕਸਤ ਭਾਰਤ ਸੰਕਲਪ ਅਭਿਆਨ"
ਯੂ. ਪੀ. ਤੋਂ ਨਸ਼ਾ ਲਿਆ ਕੇ ਪੰਜਾਬ ਵਿਚ ਸਪਲਾਈ ਕਰਨ ਵਾਲੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
NEXT STORY