ਟਾਂਡਾ ਉੜਮੁੜ/ਚੰਡੀਗੜ੍ਹ (ਪਰਮਜੀਤ ਮੋਮੀ)- ਮੌਜੂਦਾ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਅੱਜ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੁੱਦਾ ਚੁੱਕਿਆ। ਵਿਧਾਇਕ ਰਾਜਾ ਗਿੱਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਵੰਤ ਸਿੰਘ ਸੰਧਵਾਂ ਰਾਹੀਂ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਕਰ ਰਹੇ ਕਰਮਚਾਰੀਆਂ ਵੱਲ ਧਿਆਨ ਦਿਵਾਇਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪਰਾਲੀ ਦਾ ਮੁੱਦਾ, ਮੰਤਰੀ ਅਮਨ ਅਰੋੜਾ ਬੋਲੇ, ਗਲਤ ਜਾਣਕਾਰੀ ਪੈਦਾ ਕਰਦੀ ਹੈ ਸਮੱਸਿਆ
ਉਨ੍ਹਾਂ ਮੰਗ ਕੀਤੀ ਕਿ ਤਰਸ ਦੇ ਆਧਾਰ 'ਤੇ ਸੇਵਾ ਮੁਕਤ ਹੋ ਚੁੱਕੇ ਕਰਮਚਾਰੀਆਂ ਵਾਸਤੇ ਪੁਰਾਣੀ ਪੈਨਸ਼ਨ ਬਹਾਲੀ ਸਕੀਮ ਜੋਕਿ ਸਰਕਾਰ ਵੱਲੋਂ ਮੰਨੀ ਗਈ ਹੈ ਅਤੇ ਇਸ ਸਕੀਮ ਨੂੰ ਨੇਪਰੇ ਚਾੜਨ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਲਾਗੂ ਕਰਕੇ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਜਾਵੇ। ਇਸ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅੱਜ ਹਰੇਕ ਵਰਗ ਦੇ ਲੋਕਾਂ ਲਈ ਯਤਨਸ਼ੀਲ ਹੈ ਅਤੇ ਲੋਕਾਂ ਨੇ ਜਿਸ ਆਸ ਅਤੇ ਉਮੀਦ ਨਾਲ ਪੰਜਾਬ ਵਿੱਚ ਸਰਕਾਰ ਦਾ ਗਠਨ ਕੀਤਾ ਸੀ, ਉਨ੍ਹਾਂ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਇਕ-ਇਕ ਕਰਕੇ ਸਰਕਾਰ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ MLA ਡਿੰਪੀ ਢਿੱਲੋਂ ਨੇ ਚੁੱਕਿਆ ਛੱਪੜਾਂ ਦੀ ਸਫ਼ਾਈ ਦਾ ਮੁੱਦਾ, ਮੰਤਰੀ ਸੌਂਦ ਨੇ ਦਿੱਤਾ ਭਰੋਸਾ
ਉਨ੍ਹਾਂ ਹੋਰ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਭਰੋਸਾ ਮਿਲਿਆ ਹੈ ਕਿ ਜਲਦ ਹੀ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਲਾਗੂ ਕਰ ਦਿੱਤਾ ਜਾਵੇਗਾ। ਸਮੁੱਚੇ ਪੰਜਾਬ ਅੰਦਰ ਪੁਰਾਣੀ ਪੈਨਸ਼ਨ ਹੱਲ ਕਰਾਉਣ ਦੀ ਕਵਾਇਦ ਸ਼ੁਰੂ ਕੀਤੀ ਜਾਵੇਗੀ। ਉਧਰ ਦੂਜੇ ਪਾਸੇ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਟਾਂਡਾ ਦੇ ਪ੍ਰਧਾਨ ਬਲਦੇਵ ਸਿੰਘ, ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ, ਗੌਰਮੈਂਟ ਟੀਚਰ ਯੂਨੀਅਨ ਵੱਲੋਂ ਟਾਂਡਾ ਦੇ ਪ੍ਰਧਾਨ ਅਮਰ ਸਿੰਘ, ਫਰੈਂਸਗੜਦੀਵਾਲ ਅਤੇ ਨਰਿੰਦਰ ਮੰਗਲ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਹ ਪੰਜਾਬ ਪੱਧਰੀ ਮੁੱਦਾ ਚੁੱਕ ਕੇ ਜਾਣ 'ਤੇ ਧੰਨਵਾਦ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਇਹ ਲੋੜ ਅਤੇ ਮੰਗ ਜਲਦ ਤੋਂ ਜਲਦ ਪੂਰੀ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਬਦਲੇਗਾ ਮੌਸਮ, ਚੱਲੇਗੀ ਤੇਜ਼ ਹਨ੍ਹੇਰੀ, ਵਿਭਾਗ ਵੱਲੋਂ ਹੋਈ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪਾਣੀ ਦਾ ਵੱਡਾ ਸੰਕਟ! ਵਿਧਾਨ ਸਭਾ 'ਚ ਚੱਲ ਰਹੀ ਗੰਭੀਰ ਚਰਚਾ
NEXT STORY