ਫਿਰੋਜ਼ਪੁਰ (ਕੁਮਾਰ) : ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਹੱਲ ਨਾ ਕਰਨ ਦੇ ਚੱਲਦੇ ਸਰਕਾਰ ਖਿਲਾਫ ਅਗਲੇ ਪੜਾਅ ਦਾ ਸੰਘਰਸ਼ ਉਲੀਕਣ ਲਈ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੀ ਮੀਟਿੰਗ ਮੋਰਚੇ ਦੇ ਕਨਵੀਨਰ ਦੀਪਕ ਕੰਬੋਜ਼ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖੀ ਦਾ ਬਣਦਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ। ਮੀਟਿੰਗ ’ਚ ਬੀਤੀ 8 ਮਾਰਚ ਨੂੰ ਚੰਡੀਗੜ੍ਹ ਵੱਲ ਵੱਧ ਰਹੇ ਮੁਲਾਜ਼ਮਾਂ, 12 ਮਾਰਚ ਨੂੰ ਚੰਡੀਗੜ੍ਹ ਵਿਖੇ ਅਧਿਆਪਕਾਂ ’ਤੇ ਪੁਲਸ ਵੱਲੋਂ ਕੀਤੇ ਤਸ਼ੱਦਦ ਦੀ ਸਖਤ ਨਿਖੇਧੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਵੱਡੇ ਆਗੂ ਲਾਲ ਸਿੰਘ ਦਾ ਦੇਹਾਂਤ
ਮੋਰਚੇ ਦੇ ਸੂਬਾਈ ਕਨਵੀਨਰਾਂ ਅਤੇ ਕੋ-ਕਨਵੀਨਰਾਂ ਅਤਿੰਦਰ ਪਾਲ ਘੱਗਾ, ਗੁਰਦੀਪ ਸਿੰਘ ਬਾਸੀ, ਵਿਕਰਮ ਦੇਵ ਸਿੰਘ, ਸੰਦੀਪ ਸਿੰਘ ਗਿੱਲ, ਕੁਲਦੀਪ ਸਿੰਘ ਬਰਨਾਲਾ, ਸੁਰਿੰਦਰ ਪਾਲ ਸਿੰਘ ਸੋਨੀ ਅਤੇ ਦੀਪਕ ਧਾਲੀਵਾਲ ਨੇ ਦੱਸਿਆ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾ ਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਸਮੇਤ 15% ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, ਡਾ. ਸੌਰਵ ਸ਼ਰਮਾ ਤੇ ਬਾਕੀ ਸਾਮਾਨ ਅਦਾਲਤੀ ਕੇਸਾਂ ’ਚ ਸੇਵਾ ਨਿਯਮਾਂ ਅਨੁਸਾਰ ਸਹੀ ਅਰਥਾਂ ’ਚ ਪੰਜਾਬ ਤਨਖਾਹ ਸਕੇਲ ਲਾਗੂ ਕਰਵਾਉਣ, ਸਮੱਗਰ ਸਿੱਖਿਆ ਅਭਿਆਨ ਤੋਂ ਸਿੱਖਿਆ ਵਿਭਾਗ ’ਚ ਤਨਖਾਹ ਕਟੌਤੀ ਕਰਦੇ ਹੋਏ ਨਵੇਂ ਸਕੇਲਾਂ ’ਚ ਰੈਗੂਲਰ ਕੀਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਸਾਲ 2018 ਤੋਂ ਬਣਦੀ ਰੈਗੂਲਰਾਈਜੇਸ਼ਨ ਅਨੁਸਾਰ ਪੰਜਾਬ ਤਨਖਾਹ ਸਕੇਲਾਂ ਦੇ ਸਾਰੇ ਲਾਭ ਬਹਾਲ ਕਰਨ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ. ਸੀ. ਪੀ. ਦਾ ਲਾਭ ਅਤੇ ਪੈਂਡਿੰਗ 16% ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੂਰੀ ਤਰ੍ਹਾਂ ਸੀਲ ਹੋ ਗਿਆ ਪੰਜਾਬ ਦਾ ਇਹ ਜ਼ਿਲ੍ਹਾ, 200 ਮੁਲਾਜ਼ਮਾਂ ਨੇ ਸਾਂਭੇ ਮੋਰਚੇ
ਇਸ ਤੋਂ ਇਲਾਵਾ ਮਜ਼ਦੂਰ ਦਿਵਸ ਮੌਕੇ 1 ਮਈ 2026 ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮਾਸ ਡੈਪੂਟੇਸ਼ਨ ਦੇ ਰੂਪ ’ਚ ਪਹੁੰਚ ਕੇ 17 ਮਈ ਦੀ ਸੂਬਾਈ ਰੈਲੀ ਤੇ ਰੋਸ ਮਾਰਚ ਦਾ ‘ਨੋਟਿਸ ਕਮ ਮੰਗ-ਪੱਤਰ’ ਸੌਂਪਿਆ ਜਾਵੇਗਾ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਦੇ ਦਫਤਰਾਂ-ਸਕੂਲਾਂ ਤੱਕ ਵਿਆਪਕ ਮੁਹਿੰਮ ਬਣਾ ਕੇ 17 ਮਈ ਦੀ ਸੂਬਾਈ ਰੈਲੀ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲੋਂ ਮਾਰਚ ਲਈ ਵੱਡੀ ਲਾਮਬੰਦੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਰਾਜ ਕਰਨ ਵਾਸਤੇ ਨਹੀਂ, ਸਗੋਂ ਸੰਘਰਸ਼ ਕਰਨ ਵਾਸਤੇ ਬਣਿਆ ਹੈ : ਸੁਖਬੀਰ ਬਾਦਲ
NEXT STORY