ਪਟਿਆਲਾ (ਬਲਜਿੰਦਰ) : ਹਵਸ 'ਚ ਅੰਨ੍ਹੇ ਹੋਏ ਨਸ਼ੇੜੀਆਂ ਨੇ ਇੱਥੇ ਇਕ 100 ਸਾਲਾਂ ਦੀ ਬਜ਼ੁਰਗ ਔਰਤ ਦੀ ਇੱਜ਼ਤ ਤਾਰ-ਤਾਰ ਕਰਨ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਰਾਜਪੁਰਾ ਰੋਡ 'ਤੇ ਪੈਂਦੇ ਪਿੰਡ ਦੌਣ ਕਲਾਂ ਦੀ ਰਹਿਣ ਵਾਲੀ ਮ੍ਰਿਤਕ ਕਰਤਾਰ ਕੌਰ (100) ਪਤਨੀ ਸਵ. ਬਚਨ ਸਿੰਘ ਰਾਤ ਦੇ ਸਮੇਂ ਆਪਣੇ ਘਰ ਦੇ ਬਾਹਰ ਗਲੀ ਵਿਚ ਸੁੱਤੀ ਪਈ ਸੀ। ਇੱਥੋਂ ਹੀ ਕੁਝ ਨਸ਼ੇੜੀ ਕਿਸਮ ਦੇ ਵਿਅਕਤੀ ਉਸ ਨੂੰ ਚੁੱਕ ਕੇ ਖੇਤਾਂ ਵਿਚ ਲੈ ਗਏ, ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਤੋਂ ਬਾਅਦ ਉਕਤ ਲੋਕਾਂ ਨੇ ਉਸ ਦੇ ਸਿਰ ਵਿਚ ਸੱਟਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਔਰਤ ਨੂੰ ਵਾਪਸ ਘਰ ਦੇ ਬਾਹਰ ਮੰਜੇ 'ਤੇ ਸੁੱਟ ਗਏ।
ਇਸ ਘਟਨਾ ਸਬੰਧੀ ਉਸ ਸਮੇਂ ਪਤਾ ਲੱਗਿਆ, ਜਦੋਂ ਇਕ ਗੁਆਂਢੀ ਨੇ ਮੰਜੇ 'ਤੇ ਨਗਨ ਅਵਸਥਾ ਵਿਚ ਉਸ ਦੀ ਖੂਨ ਨਾਲ ਲਥ-ਪਥ ਲਾਸ਼ ਦੇਖੀ ਅਤੇ ਉਸ ਨੇ ਪਿੰਡ ਵਾਸੀਆਂ ਨੂੰ ਦੱਸਿਆ। ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐੈੱਸ. ਐੈੱਸ. ਪੀ. ਗੁਰਮੀਤ ਸਿੰਘ ਚੌਹਾਨ, ਐੈੱਸ. ਪੀ. (ਡੀ) ਹਰਵਿੰਦਰ ਸਿੰਘ ਵਿਰਕ, ਐੈੱਸ. ਪੀ. ਸਿਟੀ ਦਲਜੀਤ ਸਿੰਘ ਰਾਣਾ, ਡੀ. ਐੈੱਸ. ਪੀ. ਦਿਹਾਤੀ ਸੁਖਵਿੰਦਰ ਸਿੰਘ ਚੌਹਾਨ ਅਤੇ ਥਾਣਾ ਸਦਰ ਪਟਿਆਲਾ ਦੇ ਐੈੱਸ. ਐੈੱਚ. ਓ. ਹਰਵਿੰਦਰ ਸਿੰਘ ਚੀਮਾ ਮੌਕੇ 'ਤੇ ਪਹੁੰਚੇ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੈੱਸ. ਪੀ. (ਡੀ) ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੇਖਣ ਤੋਂ ਜਬਰ-ਜ਼ਨਾਹ ਲਗ ਰਿਹਾ ਹੈ ਪਰ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ। ਇਸ ਸ਼ਰਮਸ਼ਾਰ ਕਰਨ ਵਾਲੀ ਘਟਨਾ ਨਾਲ ਪੂਰਾ ਇਲਾਕੇ ਵਿਚ ਰੋਸ ਪਾਇਆ ਜਾ ਰਿਹਾ ਹੈ।
ਪੰਜਾਬ ਰੋਡਵੇਜ਼ ਦਾ ਇੰਸਪੈਕਟਰ 25 ਹਜ਼ਾਰ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ
NEXT STORY