ਕੋਟਕਪੂਰਾ (ਨਰਿੰਦਰ ਬੈੜ, ਭਾਵਿਤ) - ਥਾਣਾ ਸਦਰ ਪੁਲਸ ਕੋਟਕਪੂਰਾ ਨੇ ਇਕ ਵਿਅਕਤੀ ਨੂੰ ਆਪਣੇ ਘਰ ਦੀ ਛੱਤ 'ਤੇ ਖੜ• ਕੇ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧ 'ਚ ਉਕਤ ਵਿਅਕਤੀ ਖਿਲਾਫ਼ ਧਾਰਾ 336, 21, 54, 59 ਆਰਮਜ਼ ਐਕਟ ਤਹਿਤ ਮਾਮਲਾ ਨੰਬਰ-132 ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਕੋਟਕਪੂਰਾ ਦੇ ਏ. ਐੱਸ. ਆਈ. ਚਰਨਜੀਤ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਰਾਤ ਕਰੀਬ 8 ਵਜੇ ਪਿੰਡ ਸੰਧਵਾਂ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ
ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਜਗਸੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੰਧਵਾਂ ਆਪਣੇ ਘਰ ਦੀ ਛੱਤ 'ਤੇ ਖੜ ਕੇ 12 ਬੋਰ ਦੀ ਬੰਦੂਕ ਨਾਲ ਹਵਾਈ ਫਾਇਰ ਕਰ ਰਿਹਾ ਹੈ। ਸੂਚਨਾ ਮਿਲਣ 'ਤੇ ਪੁਲਸ ਪਾਰਟੀ ਨੇ ਤੁਰੰਤ
ਉੱਥੇ ਪਹੁੰਚ ਕੇ ਜਗਸੀਰ ਸਿੰਘ ਨੂੰ ਲਾਇਸੈਂਸੀ ਬੰਦੂਕ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰਨ 'ਤੇ ਉਸ ਨੂੰ 6 ਅਕਤੂਬਰ ਤੱਕ ਜੇਲ ਭੇਜ ਦਿੱਤਾ ਗਿਆ ਹੈ।
ਤਰਨਤਾਰਨ: ਬੀ. ਐੱਸ. ਐੱਫ ਨੇ 17 ਕਰੋੜ ਦੀ ਹੈਰੋਇਨ ਸਮੇਤ 2 ਭਾਰਤੀ ਤਸਕਰਾਂ ਨੂੰ ਕੀਤਾ ਕਾਬੂ
NEXT STORY