ਹੁਸ਼ਿਆਰਪੁਰ, (ਘੁੰਮਣ)- ਟੋਲ ਪਲਾਜ਼ਾ ਲਾਚੋਵਾਲ ਵਰਕਰ ਯੂਨੀਅਨ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਾ ਮੈਨੇਜਰ ਨਾਲ ਬੈਠਕ ਕੀਤੀ, ਜਿਸ 'ਚ ਵਰਕਰਾਂ ਨੇ ਕੰਪਨੀ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਦਾ ਵਿਰੋਧ ਕੀਤਾ। ਇਸ ਮੌਕੇ ਵਰਕਰਾਂ ਨੇ ਮੰਗਾਂ ਸਬੰਧੀ ਦੱਸਿਆ ਕਿ ਉਨ੍ਹਾਂ ਨੂੰ ਪੀ. ਐੱਫ., ਈ. ਐੱਸ. ਆਈ. ਤੇ ਬੋਨਸ ਦਿੱਤੇ ਜਾਣ ਤੇ ਉਨ੍ਹਾਂ ਦੇ ਅਹੁਦੇ ਵਾਪਸ ਕੀਤੇ ਜਾਣ। ਇਸ ਮੌਕੇ ਅਸ਼ਵਨੀ, ਗੁਰਭੇਜ ਸਿੰਘ, ਕੁਲਵਿੰਦਰ ਸਿੰਘ, ਰੌਸ਼ਨ ਲਾਲ, ਸੁਰਜੀਤ ਸਿੰਘ, ਜੈ ਸਿੰਘ, ਸੁਖਰਾਜ ਸਿੰਘ, ਅੰਮ੍ਰਿਤਪਾਲ ਆਦਿ ਨੇ ਦੱਸਿਆ ਕਿ ਕੰਪਨੀ ਵੱਲੋਂ ਵਰਕਰਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਵਰਕਰ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਵਰਕਰਾਂ ਵੱਲੋਂ ਟੋਲ ਪਲਾਜ਼ਾ ਕੰਪਨੀ ਵਿਰੁੱਧ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਸਮੇਂ ਵਰਕਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਅਧਿਆਪਕਾਂ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਲਈ ਮੋਰਚਾ ਖੋਲ੍ਹਿਆ
NEXT STORY