ਜਲੰਧਰ (ਧਵਨ)– ਪੈਰਿਸ ਓਲੰਪਿਕ ਵਿਚ ਬ੍ਰੋਂਜ਼ ਮੈਡਲ ਜਿੱਤ ਕੇ ਵਾਪਸ ਆਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ’ਚ ਹਾਕੀ ਖਿਡਾਰੀਆਂ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਪੈਰਿਸ ਵਿਚ ਹਾਕੀ ਮੁਕਾਬਲੇ ਦੇ ਆਪਣੇ ਤਜਰਬੇ ਸਾਂਝੇ ਕੀਤੇ। ਡੀ. ਜੀ. ਪੀ. ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ, ਮਨਦੀਪ ਸਿੰਘ ਤੇ ਸ਼ਮਸ਼ੇਰ ਸਿੰਘ ਵੀ ਸ਼ਾਮਲ ਸਨ। ਗੌਰਵ ਯਾਦਵ ਨੇ ਖਿਡਾਰੀਆਂ ਨੂੰ ਕਾਂਸੀ ਦਾ ਤਮਗਾ ਜਿੱਤਣ ’ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਨਾਲ ਪੂਰੀ ਦੁਨੀਆ ਵਿਚ ਭਾਰਤ ਦਾ ਮਾਣ ਵਧਿਆ ਹੈ।
ਇਹ ਖ਼ਬਰ ਵੀ ਪੜ੍ਹੋ - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ
ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਟੀਮ ਦੇ ਸਾਰੇ ਖਿਡਾਰੀਆਂ ਦੀ ਕਾਰਗੁਜ਼ਾਰੀ ਪੈਰਿਸ ਓਲੰਪਿਕ ਵਿਚ ਸ਼ਾਨਦਾਰ ਰਹੀ ਸੀ। ਟੀਮ ਗੋਲਡ ਜਾਂ ਸਿਲਵਰ ਮੈਡਲ ਤਕ ਪਹੁੰਚ ਸਕਦੀ ਸੀ ਪਰ ਫਿਰ ਵੀ ਅਸੀਂ ਆਪਣੀ ਕਾਰਗੁਜ਼ਾਰੀ ਤੋਂ ਖੁਸ਼ ਹਾਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਕੀਤਾ ਗਿਆ ਤਿਰੰਗਾ ਪੈਦਲ ਮਾਰਚ
NEXT STORY