ਚੰਡੀਗੜ੍ਹ/ਕਪੂਰਥਲਾ— ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਅਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇਕ ਸਾਲ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੋਨੀ ਨੇ ਅੱਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਅਤੇ ਹੁਸ਼ਿਆਰਪੁਰ, ਪੀ. ਡਬਲਿਊ. ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਅਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸੋਨੀ ਨੇ ਇਨ੍ਹਾਂ ਕਾਲਜਾਂ ਸਬੰਧੀ ਤਿਆਰ ਨਕਸ਼ਿਆਂ ਅਤੇ ਹੋਰ ਨੁਕਤਿਆਂ ਬਾਰੇ ਵਿਸਥਾਰਤ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਲਜਾਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਤੈਅ ਮਿਤੀ ਤੱਕ ਲੌੜੀਂਦਾ ਬੁਨਿਆਦੀ ਢਾਂਚਾ ਤਿਆਰ ਹੋਣਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵੀ. ਕੇ. ਤਿਵਾੜੀ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਇਨ੍ਹਾਂ ਕਾਲਜਾਂ ਸਬੰਧੀ ਲੌੜੀਂਦੀਆਂ ਮੀਟਿੰਗਾਂ ਕਰਕੇ ਸਾਰੇ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ ਗਿਆ।
ਇਹ ਵੀ ਪੜ੍ਹੋ: ਨਕੋਦਰ ਵਿਚ ਵੱਡੀ ਵਾਰਦਾਤ ਕਰਨਾ ਚਾਹੁੰਦੇ ਸਨ ਲੁਟੇਰੇ, ਮਾਰੂ ਹਥਿਆਰਾਂ ਸਣੇ ਹੋਏ 3 ਗ੍ਰਿਫ਼ਤਾਰ
ਸੋਨੀ ਨੇ ਇਨ੍ਹਾਂ ਕਾਲਜਾਂ ਦੀ ਉਸਾਰੀ ਸਬੰਧੀ ਟੈਂਡਰ ਪ੍ਰਕਿਰਿਆ ਅਗਲੇ ਕੁਝ ਦਿਨਾਂ ’ਚ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਉਸਾਰੀ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਹ ਕਾਲਜ ਨਵੀਨਤਮ ਤਕਨੀਕਾਂ ਦੇ ਹਾਣ ਦੇ ਹੋਣ।
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਿਸਾਨ ਮੋਰਚੇ ਦੌਰਾਨ ਇਕ ਹੋਰ ਬੁਰੀ ਖ਼ਬਰ, ਪਿੰਡ ਰਾਮਨਿਵਾਸ ਦੇ ਕਿਸਾਨ ਨੇ ਤੋੜਿਆ ਦਮ
NEXT STORY