ਅੰਮ੍ਰਿਤਸਰ (ਸਾਗਰ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਸਬੰਧੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਓਮ ਪ੍ਰਕਾਸ਼ ਸੋਨੀ ਅੱਜ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ : ਪਤਨੀ ਨੇ ਪਤੀ ਨਾਲ ਜੋ ਕਾਰਾ ਕੀਤਾ, ਪੂਰੇ ਪਿੰਡ ਦੇ ਪੈਰਾਂ ਹੇਠੋਂ ਖ਼ਿਸਕ ਗਈ ਜ਼ਮੀਨ (ਵੀਡੀਓ)
ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅੱਜ ਉਹ ਕਿਤੇ ਬਾਹਰ ਹਨ, ਜਿਸ ਕਾਰਨ ਉਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋ ਸਕਦੇ ਅਤੇ ਉਨ੍ਹਾਂ ਨੂੰ ਕੁੱਝ ਦਿਨਾਂ ਦਾ ਸਮਾਂ ਦਿੱਤਾ ਜਾਵੇ। ਓਮ ਪ੍ਰਕਾਸ਼ ਸੋਨੀ ਨੇ ਵਿਜੀਲੈਂਸ ਬਿਊਰੋ ਐੱਸ. ਐੱਸ. ਪੀ. ਨੂੰ 28 ਤਾਰੀਖ਼ ਨੂੰ ਪੇਸ਼ ਹੋਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ 'ਡੇਂਗੂ' ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ, ਮੋਹਾਲੀ ਜ਼ਿਲ੍ਹੇ 'ਚ ਸਭ ਤੋਂ ਵੱਧ ਕਹਿਰ
ਇਸ ਦੇ ਕਾਰਨ ਹੁਣ ਐੱਸ. ਐੱਸ. ਪੀ. ਵਿਜੀਲੈਂਸ ਵੱਲੋਂ ਅੱਗੇ ਦੀ ਕਾਰਵਾਈ 28 ਤਾਰੀਖ਼ ਨੂੰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵੱਲੋਂ ਅੱਜ ਲਈ ਓਮ ਪ੍ਰਕਾਸ਼ ਸੋਨੀ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਹਾਲੀ 'ਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ ਸ਼ੁਰੂ, ਪੁਲਸ ਨੇ ਟ੍ਰੈਫਿਕ ਕੀਤਾ ਡਾਇਵਰਟ (ਤਸਵੀਰਾਂ)
NEXT STORY