ਅੰਮ੍ਰਿਤਸਰ (ਸਾਗਰ, ਇੰਦਰਜੀਤ) : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਵਿਜੀਲੈਂਸ ਦੇ ਦਫ਼ਤਰ 'ਚ ਪੇਸ਼ ਹੋਏ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਸੋਨੀ ਨੂੰ ਬੀਤੇ ਸ਼ਨੀਵਾਰ ਸਵੇਰੇ 10 ਵਜੇ ਵਿਜੀਲੈਂਸ ਵੱਲੋਂ ਬੁਲਾਇਆ ਗਿਆ ਸੀ ਪਰ ਉਹ ਵਿਜੀਲੈਂਸ ਦਫ਼ਤਰ ਨਹੀਂ ਪਹੁੰਚੇ ਸਨ।
ਇਹ ਵੀ ਪੜ੍ਹੋ : ਪਤਨੀ ਦੀਆਂ ਮਿੱਠੀਆਂ-ਪਿਆਰੀਆਂ ਗੱਲਾਂ 'ਚ ਆਏ ਨੌਜਵਾਨ ਦਾ ਸਭ ਕੁੱਝ ਲੁੱਟਿਆ, ਖ਼ੁਦ ਭਰਾ-ਭਰਜਾਈ ਸਣੇ ਪੁੱਜੀ ਕੈਨੇਡਾ
ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ 8 ਨਵੰਬਰ ਨੂੰ ਇਕ ਸ਼ਿਕਾਇਤ ਚੰਡੀਗੜ੍ਹ ’ਚ ਦਰਜ ਕੀਤੀ ਗਈ ਸੀ। ਇਸ ’ਚ ਕਿਹਾ ਗਿਆ ਸੀ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਸਰਕਾਰ ਦੇ ਸ਼ਾਸਨ ’ਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਕਿਤੇ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੂੰ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਉਨ੍ਹਾਂ ਨੇ ਓਮ ਪ੍ਰਕਾਸ਼ ਸੋਨੀ ਨੂੰ ਨੋਟਿਸ ਭੇਜ ਕੇ ਸੂਚਿਤ ਕੀਤਾ ਸੀ ਕਿ ਉਹ ਵਿਜੀਲੈਂਸ ਬਿਊਰੋ ਦੇ ਦਫ਼ਤਰ ’ਚ ਸ਼ਨੀਵਾਰ 10 ਵਜੇ ਹਾਜ਼ਰ ਹੋਣ ਪਰ ਉਹ ਹਾਜ਼ਰ ਨਹੀਂ ਹੋਏ ਸਨ, ਜਿਸ ਤੋਂ ਬਾਅਦ ਅੱਜ ਉਹ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤੀ ਖੇਤਰ 'ਚ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, ਫਾਇਰਿੰਗ ਮਗਰੋਂ ਨਹੀਂ ਸੁਣੀ ਵਾਪਸ ਪਰਤਣ ਦੀ ਆਵਾਜ਼
NEXT STORY