ਫਤਿਹਗੜ੍ਹ ਸਾਹਿਬ (ਜਗਦੇਵ) : ਦੇਸ਼ ਭਰ 'ਚ ਜਿੱਥੇ ਓਮੀਕ੍ਰੋਨ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੰਜਾਬ 'ਚ ਵੀ ਓਮੀਕ੍ਰੋਨ ਦਾ ਇਕ ਹੋਰ ਮਾਮਲਾ ਸਾਹਮਣੇ ਆ ਗਿਆ ਹੈ। ਇੱਥੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਜ਼ੇਟਿਵ ਆਇਆ ਇਹ ਵਿਅਕਤੀ ਦੁਬਈ ਤੋਂ ਭਾਰਤ ਆਇਆ ਸੀ ਅਤੇ ਇਸ ਵਿਅਕਤੀ ਦਾ ਦਿੱਲੀ ਏਅਰਪੋਰਟ 'ਤੇ ਟੈਸਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ
ਦਿੱਲੀ ਤੋਂ ਇਹ ਵਿਅਕਤੀ ਸਿੱਧਾ ਹਿਮਾਚਲ ਪ੍ਰਦੇਸ਼ ਚਲਾ ਗਿਆ। ਹੁਣ ਜਦੋਂ ਉਸ ਦੀ ਰਿਪੋਰਟ ਆਈ ਤਾਂ ਉਹ ਓਮੀਕ੍ਰੋਨ ਪਾਜ਼ੇਟਿਵ ਪਾਇਆ ਗਿਆ। ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਾਂਸ਼ਹਿਰ ਦੇ ਵਿਅਕਤੀ ਦੀ ਓਮੀਕ੍ਰੋਨ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ : NIA ਨੇ ਸੰਭਾਲੀ ਲੁਧਿਆਣਾ ਬੰਬ ਧਮਾਕਾ ਕੇਸ ਦੀ ਜਾਂਚ, ਜਸਵਿੰਦਰ ਸਿੰਘ ਮੁਲਤਾਨੀ ਤੇ ਸਾਥੀਆਂ 'ਤੇ ਕੇਸ ਦਰਜ
ਉਕਤ ਵਿਅਕਤੀ ਸਪੇਨ ਤੋਂ ਭਾਰਤ ਆਇਆ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵਿਧਾਨ ਸਭਾ ਚੋਣਾਂ 'ਤੇ ਟਿਕੀਆਂ ਪੂਰੇ ਪੰਜਾਬ ਦੀਆਂ ਨਜ਼ਰਾਂ, ਦਿਲਚਸਪ ਹੋਵੇਗਾ ਮੁਕਾਬਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵੇਂ ਸਾਲ ’ਤੇ 50 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ
NEXT STORY