ਬਰਨਾਲਾ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਯਾਨੀ ਕਿ 30 ਅਪ੍ਰੈਲ ਨੂੰ ਤਿਹਾੜ ਜੇਲ੍ਹ 'ਚ ਬੰਦ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿਚ ਕੀਤੀ ਗਈ ਰੈਲੀ ਦੌਰਾਨ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਵਿਚ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ।
ਬਰਨਾਲਾ ਰੈਲੀ ਵਿਚ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਕਿ ਮੈਨੂੰ ਹੁਣੇ ਡੀ. ਜੀ. ਪੀ. ਪੰਜਾਬ ਦਾ ਫੋਨ ਆਇਆ ਹੈ ਕਿ 30 ਅਪ੍ਰੈਲ ਨੂੰ 12.30 ਦੇ ਕਰੀਬ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਜਦੋਂ ਮੈਂ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਮਿਲਣ ਗਿਆ ਸੀ ਤਾਂ ਮੈਨੂੰ ਉਨ੍ਹਾਂ ਪੁੱਛਿਆ ਸੀ ਕਿ ਸੰਗਰੂਰ ਦਾ ਕੀ ਹਾਲ ਹੈ, ਮੈਂ ਹੁਣ ਜਾ ਕੇ ਉਨ੍ਹਾਂ ਨੂੰ ਦੱਸਾਂਗੇ ਕਿ ਸੰਗਰੂਰ ਦਾ ਕੀ ਹਾਲ ਹੈ।
ਅਰਵਿੰਦ ਕੇਜਰੀਵਾਲ ਜੀ ਦਾ ਜਦੋਂ ਵੀ ਪੰਜਾਬ ਵਿਚ ਰੈਲੀ ਕਰਨ ਦਾ ਦਿਲ ਕਰਦਾ ਸੀ ਤਾਂ ਉਹ ਸੰਗਰੂਰ ਵਿਚ ਕੋਈ ਪ੍ਰੋਗਰਾਮ ਰੱਖਣ ਦੀ ਹੀ ਗੱਲ ਕਰਦੇ ਸਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਵਿਖੇ ਪਾਰਟੀ ਵਲੰਟੀਅਰਾਂ ਵੱਲੋਂ ਦਿੱਤੇ ਪਿਆਰ, ਸਤਿਕਾਰ, ਮਾਣ-ਸਨਮਾਨ ਦਾ ਪੂਰੀ ਦੁਨੀਆ ਦੀ ਕਰੰਸੀ 'ਚ ਮੁੱਲ ਨਹੀਂ ਪਾਇਆ ਜਾ ਸਕਦਾ, ਫ਼ਿਕਰ ਨਾ ਕਰਿਓ, ਤੁਹਾਡੇ ਬਣਦੇ ਮਾਣ ਸਨਮਾਨ 'ਚ ਕੋਈ ਕਮੀ ਨਹੀਂ ਆਉਣ ਦੇਵਾਂਗੇ। ਸੰਗਰੂਰ ਹਲਕੇ ਦੀਆਂ ਸੜਕਾਂ ਤੇ ਗਲੀਆਂ 'ਚ ਅੱਜ ਵੀ ਇਨਕਲਾਬੀ ਅਤੇ ਇਮਾਨਦਾਰ ਸੋਚ ਗੂੰਜ ਰਹੀ ਹੈ। ਤੁਹਾਡੇ ਵੱਲੋਂ ਦਿੱਤੇ ਪਿਆਰ ਨੇ ਸਾਬਿਤ ਕਰ ਦਿੱਤਾ ਹੈ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਕਾਇਮ ਰਹੇਗੀ।
ਇਹ ਵੀ ਪੜ੍ਹੋ- ਭਾਖੜਾ ਨੇ ਮਚਾਈ ਤਬਾਹੀ! ਤਾਸ਼ ਦੇ ਪੱਤਿਆਂ ਵਾਂਗ ਖਿਲਰਿਆ ਸੋਲਰ ਪਾਵਰ ਪਲਾਂਟ ਪ੍ਰਾਜੈਕਟ, ਵੇਖੋ ਖੌਫ਼ਨਾਕ ਮੰਜ਼ਰ
ਇਸ ਮੌਕੇ ਵਿਰੋਧੀਆਂ 'ਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ 13-0 ਹੋ ਗਿਆ ਤਾਂ ਪੰਜਾਬ ਨੰਬਰ ਵਿਚ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਬਿਨਾਂ ਕੇਂਦਰ ਦੀ ਸਰਕਾਰ ਨਹੀਂ ਬਣੇਗੀ। ਭਾਜਪਾ 'ਤੇ ਹਮਲਾ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਤਾਂ ਅੰਦਰ ਕਰ ਦਿੱਤਾ ਪਰ ਉਨ੍ਹਾਂ ਦੀ ਸੋਚ ਨੂੰ ਅੰਦਰ ਨਹੀਂ ਕਰ ਸਕਦੇ ਹਨ। ਆਉਣ ਵਾਲੀ ਕੇਂਦਰ ਦੀ ਸਰਕਾਰ ਆਮ ਆਦਮੀ ਪਾਰਟੀ ਤੋਂ ਬਿਨਾਂ ਨਹੀਂ ਬਣੇਗੀ। ਦੇਸ਼ 'ਚ ਨੌਜਵਾਨਾਂ ਨੂੰ ਰੁਜ਼ਗਾਰ, ਚੰਗੇ ਸਕੂਲ, ਹਸਪਤਾਲ ਅਤੇ ਵਪਾਰ ਸੰਬੰਧੀ ਫ਼ੈਸਲੇ ਆਮ ਆਦਮੀ ਪਾਰਟੀ ਲਵੇਗੀ। ਦੇਸ਼ ਨੂੰ ਨੰਬਰ 1 ਬਣਾਵਾਂਗੇ। ਅਕਾਲੀ, ਕਾਂਗਰਸੀਆਂ ਦੀਆਂ ਮਾੜੀਆਂ ਕਰਤੂਤਾਂ ਕਰਕੇ ਉਨ੍ਹਾਂ ਦੀ ਅੱਜ ਇਹ ਹਾਲਤ ਹੋ ਚੁੱਕੀ ਹੈ। ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਮਿਲ ਰਹੇ। ਵਿਰੋਧੀਆਂ ਨੂੰ ਲੋਕਾਂ ਨੇ ਖੂੰਜੇ ਲਗਾ ਕੇ ਰੱਖ ਦਿੱਤਾ।
ਇਹ ਵੀ ਪੜ੍ਹੋ- ਖੇਤਾਂ 'ਚ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ 16 ਸਾਲਾ ਮੁੰਡੇ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀਬਾ ਹਰਸਿਮਰਤ ਬਾਦਲ ਦੀ ਰੈਲੀ 'ਚ ਪੈ ਗਿਆ ਰੌਲਾ, ਚੱਲੀਆਂ ਕੁਰਸੀਆਂ, ਦੇਖੋ ਮੌਕੇ ਦੀ ਵੀਡੀਓ
NEXT STORY