ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪੂਰੀ ਤਰ੍ਹਾਂ ਠੀਕ ਹਨ ਤੇ ਉਨ੍ਹਾਂ ਦੇ ਫੇਫੜਿਆਂ 'ਚ ਹਲਕੀ ਸੋਜ ਹੈ, ਜਿਸ ਕਾਰਨ ਉਨ੍ਹਾਂ ਨੂੰ ਅੱਜ ਦੀ ਰਾਤ ਹਸਪਤਾਲ 'ਚ ਹੀ ਰਹਿਣਾ ਪਵੇਗਾ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਅਣਦੇਖਾ ਕਰਨ 'ਤੇ ਪਵੇਗਾ ਪਛਤਾਉਣਾ
ਜ਼ਿਕਰਯੋਗ ਹੈ ਕਿ ਭਲਕੇ ਅੱਧੀ ਰਾਤੀਂ ਮਾਨ ਦੀ ਅਚਾਨਕ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਰਾਤ ਭਰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ। ਹੁਣ ਉਨ੍ਹਾਂ ਨੇ ਮੁੱਖ ਮੰਤਰੀ ਦੀ ਸਿਹਤ ਬਾਰੇ ਹੈਲਥ ਅਪਡੇਟ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਫੇਫੜਿਆਂ 'ਚ ਹਲਕੀ ਸੋਜ ਦੇ ਲੱਛਣ ਮਿਲੇ ਹਨ, ਜਿਸ ਕਾਰਨ ਉਨਾਂ ਦਾ ਬਲੱਡ ਪ੍ਰੈਸ਼ਰ ਵੀ ਅਸਥਿਰ ਹੋ ਰਿਹਾ ਸੀ।
ਡਾਕਟਰਾਂ ਨੇ ਅੱਗੇ ਦੱਸਿਆ ਕਿ ਮਾਨ ਹੁਣ ਪੂਰੀ ਤਰ੍ਹਾਂ ਠੀਕ ਹਨ, ਪਰ ਫਿਰ ਵੀ ਅਹਿਤਿਆਤ ਦੇ ਤੌਰ 'ਤੇ ਉਨ੍ਹਾਂ ਨੂੰ ਅੱਜ ਦੀ ਰਾਤ ਹਸਪਤਾਲ 'ਚ ਹੀ ਰੱਖਿਆ ਜਾਵੇਗਾ। ਭਲਕੇ ਉਨ੍ਹਾਂ ਦੇ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਅੱਗੇ ਕੋਈ ਫ਼ੈਸਲਾ ਲਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
NEXT STORY