ਲੁਧਿਆਣਾ (ਸਹਿਗਲ) : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ 26 ਜਨਵਰੀ 2023 ਨੂੰ ਲੁਧਿਆਣਾ 'ਚ 38 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ 15 ਅਗਸਤ ਤੋਂ ਹੁਣ ਤੱਕ 78790 ਲੋਕਾਂ ਨੇ ਮੌਜੂਦਾ 9 ਕਲੀਨਿਕਾਂ ਦਾ ਲਾਭ ਉਠਾਇਆ ਹੈ ਅਤੇ ਉਥੇ 12145 ਮੈਡੀਕਲ ਟੈਸਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਇੰਤਜ਼ਾਰ ਖ਼ਤਮ, NTA ਨੇ ਜਾਰੀ ਕੀਤਾ ਪ੍ਰੀਖਿਆ ਸ਼ਡਿਊਲ, JEE Main ਲਈ ਰਜਿਸਟ੍ਰੇਸ਼ਨ ਸ਼ੁਰੂ
ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਇਮਰੀ ਹੈਲਥ ਸੈਂਟਰਾਂ (ਸ਼ਹਿਰੀ ਅਤੇ ਪੇਂਡੂ) ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਕਾਰਜਕਾਰੀ ਏਜੰਸੀਆਂ ਵੱਲੋਂ ਸਿਵਲ ਅਤੇ ਹੋਰ ਕੰਮਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਸ ਨੂੰ ਜਲਦੀ ਮੁਕੰਮਲ ਕਰਨ ਲਈ ਪ੍ਰਸ਼ਾਸਨ ਵੱਲੋਂ ਪੀ.ਡਬਲਯੂ. ਡੀ., ਮੰਡੀ ਬੋਰਡ ਗਲਾਡਾ, ਪੀ.ਐੱਚ.ਐੱਸ.ਸੀ., ਸਿਟੀ ਇੰਪਰੂਵਮੈਂਟ ਟਰੱਸਟ ਸਮੇਤ ਵੱਖ-ਵੱਖ ਏਜੰਸੀਆਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਅਵਾਰਾ ਪਸ਼ੂ ਨੇ ਔਰਤ 'ਤੇ ਕੀਤਾ ਜਾਨਲੇਵਾ ਹਮਲਾ, ਪੈਰਾਂ ਹੇਠ ਬੁਰੀ ਤਰ੍ਹਾਂ ਲਤਾੜਿਆ, ਦੇਖੋ ਵੀਡੀਓ
ਉਨ੍ਹਾਂ ਦੱਸਿਆ ਕਿ ਹਲਕਾ ਦਾਖਾ 'ਚ 7, ਆਤਮਾ ਨਗਰ ਅਤੇ ਗਿੱਲ 'ਚ 5, ਜਗਰਾਓਂ, ਪਾਇਲ, ਰਾਏਕੋਟ, ਖੰਨਾ 'ਚ 3, ਲੁਧਿਆਣਾ ਪੱਛਮੀ 'ਚ 2, ਲੁਧਿਆਣਾ ਉੱਤਰੀ ਅਤੇ ਸਮਰਾਲਾ 'ਚ 2 ਕਲੀਨਿਕ ਬਣਾਏ ਜਾ ਰਹੇ ਹਨ ਤੇ ਅਜਿਹੀ ਇਕ ਸਹੂਲਤ ਲੁਧਿਆਣਾ ਦੱਖਣੀ, ਲੁਧਿਆਣਾ ਪੂਰਬੀ ਅਤੇ ਸਾਹਨੇਵਾਲ ਸਰਕਲਾਂ ਵਿੱਚ ਮੁਹੱਈਆ ਕਰਵਾਈ ਜਾਵੇਗੀ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਰਜਿੰਦਰਪਾਲ ਕੌਰ ਛੀਨਾ, ਹਰਦੀਪ ਸਿੰਘ ਮੁੰਡੀਆਂ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਕੇ. ਐੱਨ. ਐੱਸ. ਕੰਗ ਸੱਥ ਨੇ ਚੱਲ ਰਹੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਨਵੇਂ ਕਲੀਨਿਕਾਂ ਦੀਆਂ ਹੋਰ ਲੋੜੀਂਦੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਹ ਵੀ ਪੜ੍ਹੋ : ਫਾਸਟੈਗ ਬਣਿਆ ਲੋਕਾਂ ਲਈ ਮੁਸੀਬਤ, ਸੰਗਰੂਰ ’ਚ ਖੜ੍ਹੀ ਕਾਰ ਦਾ ਚੰਡੀਗੜ੍ਹ ਨੇੜੇ ਕੱਟਿਆ ਗਿਆ ਟੋਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਇੰਤਜ਼ਾਰ ਖ਼ਤਮ, NTA ਨੇ ਜਾਰੀ ਕੀਤਾ ਪ੍ਰੀਖਿਆ ਸ਼ਡਿਊਲ, JEE Main ਲਈ ਰਜਿਸਟ੍ਰੇਸ਼ਨ ਸ਼ੁਰੂ
NEXT STORY