ਅੰਮ੍ਰਿਤਸਰ- ਅੱਜ ਪੂਰੇ ਦੇਸ਼ ’ਚ ਦੀਵਾਲੀ ਦਾ ਤਿਉਹਾਰ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦਾ ਤਿਉਹਾਰ ਜਿੱਥੇ ਹਿੰਦੂ ਧਰਮ ’ਚ ਕਾਫ਼ੀ ਮਹੱਤਵ ਰੱਖਦਾ ਹੈ, ਉਥੇ ਹੀ ਸਿੱਖ ਧਰਮ ਦਾ ਮਹਾਨ ਇਤਿਹਾਸ ਵੀ ਇਸ ਨਾਲ ਜੁੜਿਆ ਹੈ। ਸਿੱਖ ਧਰਮ ਵਿਚ ਦੀਵਾਲੀ ਦੇ ਤਿਉਹਾਰ ਨੂੰ ‘ਬੰਦੀ ਛੋੜ’ ਦਿਹਾੜੇ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਦਿਨ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿਘ ਜੀ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਛੁੜਵਾ ਕੇ ਲਿਆਏ ਸਨ। ਬੰਦੀ ਛੋੜ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਖੂਬਸੂਰਤ ਸਜਾਇਆ ਗਿਆ ਹੈ । ਇਸ ਦੇ ਨਾਲ ਹੀ ਸੰਗਤ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ
ਰਾਤ ਦੇ ਸਮੇਂ ਸੰਗਤਾਂ ਵੱਲੋਂ ਇੱਥੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਇਸੇ ਤਹਿਤ ਅੱਜ ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ’ਚ ਸੰਗਤ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਲਾਈਟਾਂ ਅਤੇ ਸਜਾਵਟ ਦੇ ਅਨੌਖੇ ਨਜ਼ਾਰੇ ਦਾ ਆਨੰਦ ਮਾਣ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਕੁੜੀ ਕੋਲੋਂ ਖੋਹਿਆ ਮੋਬਾਇਲ ਤੇ ਸਕੂਟਰੀ
NEXT STORY