ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਗਾਂਧੀ ਜਯੰਤੀ ਦੇ ਮੌਕੇ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਚਲਾਇਆ। ਇਸ ਮੌਕੇ ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ।
ਇਹ ਵੀ ਪੜ੍ਹੋ : ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI ਸਮੇਤ 4 ਕਾਬੂ
ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੀ ਦੋ ਰੋਜ਼ਾ ਜਥੇਬੰਦਕ ਮੀਟਿੰਗ ਪੰਚਕੂਲਾ ਸਥਿਤ ਇੱਕ ਹੋਟਲ ਵਿੱਚ ਚੱਲ ਰਹੀ ਹੈ। ਇਸੇ ਦੇ ਮੱਦੇਨਜ਼ਰ ਅੱਜ ਸਵੇਰੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਫ਼ਾਈ ਕਰਕੇ ਲੋਕਾਂ ਨੂੰ ਸਵੱਛਤਾ ਦਾ ਸੰਦੇਸ਼ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ ਸਿੰਘ ਨੂੰ ਮਿਲੀ ਕਮਾਨ
NEXT STORY