ਬਾਬਾ ਬਕਾਲਾ ਸਾਹਿਬ (ਰਾਕੇਸ਼) : ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਜਿਥੇ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ 9 ਮਹੀਨੇ 13 ਦਿਨ ਘੋਰ ਤਪੱਸਿਆ ਕੀਤੀ ਸੀ, ਜਿਥੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਦੁਆਰਾ ਭੋਰਾ ਸਾਹਿਬ ਸ਼ੁਸ਼ੋਭਿੰਤ ਹੈ। ਅੱਜ ਉਨ੍ਹਾਂ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ। ਨਗਰ ਕੀਰਤਨ ਦੇ ਮਾਰਗ ’ਤੇ ਸ਼ਰਧਾਲੂਆਂ ਵੱਲੋਂ ਸ਼ਾਨਦਾਰ ਗੇਟ ਬਣਾਏ ਗਏ।
ਨਗਰ ਕੀਰਤਨ ਦੇ ਰਵਾਨਾ ਹੋਣ ਸਮੇਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇ.ਬਾਬਾ ਗੱਜਣ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾਂ, ਗੁਰਵਿੰਦਰ ਕੌਰ ਜਲਾਲਉਸਮਾਂ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਸੈਕਟਰੀ ਮਾ.ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲਾ, ਕਸ਼ਮੀਰ ਸਿੰਘ ਯੋਧਪੁਰੀ, ਮੰਗਜੀਤ ਸਿੰਘ, ਬਾਬਾ ਸੁੱਖਾ ਸਿੰਘ ਆਦਿ ਹਾਜ਼ਰ ਸਨ।
ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਹਾਦਸਾ, ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ
NEXT STORY