ਚੰਡੀਗੜ੍ਹ- ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੀ ਰਾਜ ਸਰਕਾਰ ਨਾਲ ਅੱਜ ਗੱਲਬਾਤ ਟੁੱਟ ਗਈ ਹੈ, ਜਿਸ ਤੋਂ ਬਾਅਦ ਯੂਨੀਅਨ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਯੂਨੀਅਨ ਆਗੂਆਂ ਦੀ ਹੋਈ ਮੀਟਿੰਗ ਬੇਨਤੀ ਜਾ ਰਹੀ ਸੀ ਅਤੇ ਅੱਜ 6 ਫਰਵਰੀ ਨੂੰ ਮੁੜ ਦੁਬਾਰਾ ਮੀਟਿੰਗ ਬੁਲਾਈ ਗਈ ਸੀ। ਅੱਜ ਵਿੱਤ ਮੰਤਰੀ ਨਾਲ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਆਂਗਨਵਾੜੀ ਵਫ਼ਦ ਦੀ ਮੀਟਿੰਗ 'ਚ ਵਿਭਾਗ ਦੇ ਉਚ ਅਧਿਕਾਰੀਆਂ ਦੇ ਨਾਮ ਪਹੁੰਚਣ ਕਾਰਨ ਮੰਗਾਂ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ। ਵਿੱਤ ਮੰਤਰੀ ਨੇ ਵੀ ਯੂਨੀਅਨ ਆਗੂਆਂ ਨੂੰ ਕਿਹਾ ਕਿ ਅਧਿਕਾਰੀਆਂ ਦੀ ਗੈਰ ਮੌਜੂਦਗੀ ਵਿਚ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਜਿਸ ਤੋਂ ਬਾਅਦ ਯੂਨੀਅਨ ਦੀ ਸਰਕਾਰ ਨਾਲ ਚੱਲ ਰਹੀ ਗੱਲਬਾਤ ਬਿਨਾਂ ਨਤੀਜੇ ਦੇ ਖਤਮ ਹੋ ਗਈ ਹੈ।
ਇਸ ਤੋਂ ਬਾਅਦ ਯੂਨੀਅਨ ਵਲੋਂ ਅੰਦੋਲਨ ਤੇਜ਼ ਕਰਨ ਦਾ ਐਲਾਨ ਕਰਦਿਆਂ ਬਠਿੰਡਾ ਵਿਚ ਵਿੱਤ ਮੰਤਰੀ ਦੇ ਦਫ਼ਤਰ ਸਾਹਮਣੇ ਚੱਲ ਰਹੇ ਧਰਨੇ ਨੂੰ ਜਾਰੀ ਰੱਖਣ ਤੋਂ ਇਲਾਵਾ 7 ਫਰਵਰੀ ਤੋਂ 15 ਫਰਵਰੀ ਤੱਕ ਬਲਾਕ ਪੱਧਰ 'ਤੇ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਬਾਅਦ 25 ਫਰਵਰੀ ਨੂੰ ਸਿੱਖਿਆ ਮੰਤਰੀ ਅਰੁਨਾ ਚੌਧਰੀ ਦੇ ਘਿਰਾਓ ਤੋਂ ਇਲਾਵਾ ਸਮਾਜਿਕ ਸੁਰੱਖਿਆ ਬਾਲ ਤੇ ਮਹਿਲਾ ਵਿਕਾਸ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੇ ਮਲੇਰਕੋਟਲਾ 'ਚ ਘਰ ਅੱਗੇ 4 ਮਾਰਚ ਨੂੰ ਰਾਜ ਪੱਧਰੀ ਧਰਨਾ ਦਿੱਤਾ ਜਾਵੇਗਾ। ਭਾਵੇਂ ਵਿੱਤ ਮੰਤਰੀ ਵਲੋਂ ਛੇਤੀ ਹੀ ਮੁੜ ਗੱਲਬਾਤ ਸ਼ੁਰੂ ਕਰਨ ਲਈ ਮੀਟਿੰਗ ਦਾ ਸਮਾਂ ਤੈਅ ਕਰਨ ਦਾ ਭਰੋਸਾ ਦਿਤਾ ਗਿਆ ਹੈ, ਪਰ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੰਗਾਂ ਦੀ ਪੂਰਤੀ ਤੱਕ ਅੰਦੋਲਨ ਜਾਰੀ ਰਹੇਗਾ। ਵਿੱਤ ਮੰਤਰੀ ਨਾਲ ਮੀਟਿੰਗ ਅਸਫ਼ਲ ਰਹਿਣ ਤੋਂ ਬਾਅਦ ਇਸ ਦੀ ਜਾਣਕਾਰੀ ਦੇਣ ਸਮੇਂ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਪ੍ਰਮੁੱਖ ਨੇਤਾਵਾਂ ਬਲਜੀਤ ਕੌਰ, ਰੀਮਾ ਰਾਣੀ, ਰਜਵੰਤ ਕੌਰ ਬੱਲੋਂਮਾਜਰਾ ਅਤੇ ਮਨਜੀਤ ਕੌਰ ਵੀ ਮੌਜੂਦ ਸਨ।
ਸ਼ਰੇਆਮ ਪਤਨੀ ਨੇ ਚਾੜ੍ਹਿਆ ਪਤੀ ਦਾ ਕੁਟਾਪਾ, ਜਾਣੋ ਕੀ ਸੀ ਕਾਰਨ (ਵੀਡੀਓ)
NEXT STORY