ਚੰਡੀਗੜ੍ਹ(ਰਮਨਜੀਤ)- ਪੰਜਾਬ ਰਾਜ ’ਚ ਅੱਜ ਝੋਨੇ ਦੀ ਖਰੀਦ ਦੇ ਤੀਜੇ ਦਿਨ ਸਰਕਾਰੀ ਏਜੰਸੀਆਂ ਵਲੋਂ 75484.41 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਦੇ ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਜੇ ਦਿਨ ਸੂਬੇ ਦੀਆਂ ਮੰਡੀਆਂ ਵਿਚ 141042.92 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 6916 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਖਰੀਦ ਦੇ ਤੀਜੇ ਦਿਨ 76010.75 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਤੋਂ ਇਲਾਵਾ ਅੱਜ 6731 ਮੀਟ੍ਰਿਕ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ- ਸ਼ਰਾਬ ਦੇ ਠੇਕੇ 'ਤੇ ਪੈਟਰੋਲ ਬੰਬਾਂ ਨਾਲ ਹਮਲਾ, ਭੰਨ-ਤੋੜ ਕਰ ਗੱਡੀ ਨੂੰ ਵੀ ਲਗਾਈ ਅੱਗ
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿਚ ਕੁੱਲ 180129.75 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋ 147958.92 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਇਸਦੇ ਨਾਲ ਹੀ ਵਿਭਾਗ ਵਲੋਂ ਹੁਣ ਤੱਕ ਸੂਬੇ ਦੇ ਕਿਸਾਨਾਂ ਨੂੰ 67.33 ਕਰੋੜ ਰੁਪਏ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।
ਸ਼ਰਾਬ ਦੇ ਠੇਕੇ 'ਤੇ ਪੈਟਰੋਲ ਬੰਬਾਂ ਨਾਲ ਹਮਲਾ, ਭੰਨ-ਤੋੜ ਕਰ ਗੱਡੀ ਨੂੰ ਵੀ ਲਗਾਈ ਅੱਗ
NEXT STORY