ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਵਿਚ ਹੋਣ ਵਾਲੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਵਿਭਾਗੀ ਸੂਤਰਾਂ ਮੁਤਾਬਕ ਇਸ ਮਹੀਨੇ ਦੇ ਆਖਰੀ ਦਿਨਾਂ ਦੌਰਾਨ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। 20 ਦਸੰਬਰ ਤੋਂ ਬਾਅਦ ਸਿੱਖਿਆ ਵਿਭਾਗ ਕਿਸੇ ਸਮੇਂ ਵੀ ਸਕੂਲਾਂ ਵੀ ਛੁੱਟੀਆਂ ਦਾ ਐਲਾਨ ਕਰ ਸਕਦਾ ਹੈ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ 25 ਦਸੰਬਰ ਤੋਂ ਪਹਿਲਾਂ ਉੱਤਰੀ ਭਾਰਤ ਦੇ ਬਹੁਤੇ ਸਕੂਲਾਂ, ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਸੂਬਿਆਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਦਾ ਐਲਾਨ ਕਰਨ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਹਾਲਾਂਕਿ ਮੌਸਮ ਦੀ ਸਥਿਤੀ ਅਤੇ ਅਧਿਕਾਰਤ ਜਾਣਕਾਰੀ ਦੇ ਆਧਾਰ 'ਤੇ ਹੀ ਸਹੀ ਤਰੀਕਾਂ ਦਾ ਪਤਾ ਲੱਗ ਸਕੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ 25 ਦਸੰਬਰ ਕ੍ਰਿਸਮਿਸ ਅਤੇ 27 ਦਸੰਬਰ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਲੈ ਕੇ ਵੀ ਛੁੱਟੀ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ਵਿਚ ਲੱਗਣਗੇ ਸੋਲਰ ਪੰਪ
ਕੀ ਕਹਿਣਾ ਹੈ ਮੌਸਮ ਵਿਭਾਗ ਦਾ
ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਮੀਂਹ ਪਵੇਗਾ। ਇਸ ਮਗਰੋਂ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਜ਼ੋਰ ਫੜ ਸਕਦੀ ਹੈ। ਪਹਾੜਾਂ ਵਿਚ ਹੋ ਰਹੀ ਬਰਫਬਾਰੀ ਕਾਰਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਸੀ। ਬੀਤੇ ਦਿਨੀਂ ਵੀ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ। ਪੰਜਾਬ ਦੇ ਤਾਪਮਾਨ ਵਿਚ 1.6 ਡਿਗਰੀ ਤੇ ਚੰਡੀਗੜ੍ਹ ਵਿਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧੇਗੀ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ ਪ੍ਰਧਾਨਗੀ ਪ੍ਰਵਾਨ, ਸੁਖਦੇਵ ਢੀਂਡਸਾ ਦਾ ਵੱਡਾ ਬਿਆਨ
ਸੀਤ ਲਹਿਰ ਦਾ ਵਧੇਗਾ ਅਸਰ
ਇਸ ਵੇਲੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਹੋ ਰਹੀ ਹੈ। ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਨਾਲ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਡਿੱਗਣ ਵਾਲਾ ਹੈ। ਵਿਭਾਗ ਦੀ ਮੰਨੀਏ ਤਾਂ 11 ਦਸੰਬਰ ਤੋਂ ਸੂਬੇ ਵਿਚ ਠੰਡ ਹੋਰ ਵੱਧ ਸਕਦੀ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 11 ਦਸੰਬਰ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵੀਂ ਨੂੰਹ ਨੇ ਵੱਸਣ ਤੋਂ ਪਹਿਲਾਂ ਹੀ ਚੜ੍ਹਾ 'ਤਾ ਚੰਨ, ਪਤੀ ਸਣੇ ਸਹੁਰੇ ਪਰਿਵਾਰ ਦੇ ਉੱਡੇ ਹੋਸ਼
NEXT STORY