ਜਲੰਧਰ (ਧਵਨ)– ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਦੇ ਪੱਖ ਵਿਚ ਮਾਹੌਲ ਬਣਾਉਣ ਲਈ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਇਕ ਵਾਰ ਹੋਰ ਪੰਜਾਬ ਆਉਣਗੇ। ਹੁਣ ਤਕ ਰਾਹੁਲ ਗਾਂਧੀ ਪੰਜਾਬ ਦੇ 2 ਚੋਣ ਦੌਰੇ ਕਰ ਚੁੱਕੇ ਹਨ, ਜਿਸ ਦੇ ਤਹਿਤ ਉਨ੍ਹਾਂ ਨੇ ਜਲੰਧਰ ਅਤੇ ਲੁਧਿਆਣਾ ਵਿਚ ਵਰਚੁਅਲ ਤੌਰ ’ਤੇ 2 ਚੋਣ ਬੈਠਕਾਂ ਨੂੰ ਸੰਬੋਧਨ ਕੀਤਾ ਸੀ।
ਇਹ ਵੀ ਪੜ੍ਹੋ: ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਈ ਮਾਇਆਵਤੀ, ਕਾਂਗਰਸ ’ਤੇ ਬੋਲੇ ਵੱਡੇ ਹਮਲੇ
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਰੀਸ਼ ਚੌਧਰੀ ਨੇ ਦੱਸਿਆ ਕਿ ਰਾਹੁਲ ਗਾਂਧੀ ਦਾ ਇਕ ਹੋਰ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਪ੍ਰਿਯੰਕਾ ਗਾਂਧੀ ਵੀ ਪੰਜਾਬ ਦੌਰੇ ’ਤੇ ਆਉਣਗੇ ਤਾਂ ਉਨ੍ਹਾਂ ਕਿਹਾ ਕਿ ਅੰਤਿਮ ਪੜਾਅ ’ਚ ਪ੍ਰਿਯੰਕਾ ਗਾਂਧੀ ਵੀ ਪੰਜਾਬ ਵਿਚ ਚੋਣ ਬਿਗੁਲ ਵਜਾਏਗੀ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਜਲਦ ਹੀ ਪੰਜਾਬ ਵਿਚ ਕਾਂਗਰਸ ਸ਼ਾਸਿਤ ਸੂਬਿਆਂ ਜਿਵੇਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਆਦਿ ਸੂਬੇ ਦੇ ਦੌਰੇ ’ਤੇ ਆ ਸਕਦੇ ਹਨ। ਕਾਂਗਰਸ ਵੱਲੋਂ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਸਚਿਨ ਪਾਇਲਟ ਵਰਗੇ ਨੇਤਾਵਾਂ ਨੂੰ ਵੀ ਪੰਜਾਬ ਭੇਜਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਬਸਪਾ ਸੁਪ੍ਰੀਮੋ ਮਾਇਆਵਤੀ ਵੱਲੋਂ ਵੱਡੇ ਬਾਦਲ ਦੀਆਂ ਤਾਰੀਫ਼ਾਂ, ਲੋਕਾਂ ਨੂੰ ਕੀਤੀ ਇਹ ਅਪੀਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PM ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਰੱਦ, ਜਲਦ ਆਉਣਗੇ ਪੰਜਾਬ
NEXT STORY