ਮੋਗਾ (ਆਜ਼ਾਦ)- ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਇਕ ਵਿਅਕਤੀ ਨੂੰ ਅਸਲੇ ਸਮੇਤ ਕਾਬੂ ਕੀਤਾ। ਉਸ ਦਾ ਸਾਥੀ ਕਾਬੂ ਨਹੀਂ ਆ ਸਕਿਆ ਹੈ।
ਉਨ੍ਹਾਂ ਕਿਹਾ ਕਿ ਡੀ. ਐੱਸ. ਪੀ. ਆਈ ਲਵਦੀਪ ਸਿੰਘ ਦੀ ਅਗਵਾਈ ਵਿਚ ਜਦੋਂ ਸੀ. ਆਈ. ਏ. ਇੰਚਾਰਜ ਇੰਸਪੈਕਟਰ ਦਲਜੀਤ ਸਿੰਘ, ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਪੁਲਸ ਪਾਰਟੀ ਸਮੇਤ ਬੱਸ ਅੱਡਾ ਅਜੀਤਵਾਲ ਦੇ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਗੁਰਲਾਲ ਸਿੰਘ ਨਿਵਾਸੀ ਨੀਸਿੰਗ ਕਰਨਾਲ ਅਤੇ ਹਰਦੀਪ ਸਿੰਘ ਉਰਫ਼ ਦੀਪਾ ਨਿਵਾਸੀ ਪਿੰਡ ਘੱਲ ਖ਼ੁਰਦ ਜੋ ਕਥਿਤ ਤੌਰ ’ਤੇ ਗੈਂਗਸਟਰਾਂ ਨਾਲ ਸਬੰਧ ਰੱਖਦੇ ਹਨ ਅਤੇ ਆਪਸ ਵਿਚ ਮਿਲ ਕੇ ਨਾਜਾਇਜ਼ ਹਥਿਆਰਾਂ ਦੀ ਸਮੱਗਲੰਗ ਕਰਦੇ ਹਨ ਅਤੇ ਇਨ੍ਹਾਂ ਨੇ ਭਾਰੀ ਮਾਤਰਾ ਵਿਚ ਹਥਿਆਰ ਮੰਗਵਾਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਦੇ ਝੁੰਡ ਨੇ ਔਰਤ 'ਤੇ ਕੀਤਾ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
ਇਸ ਸਮੇਂ ਗੁਰਲਾਲ ਸਿੰਘ ਨਾਜਾਇਜ਼ ਅਸਲਿਆਂ ਨੂੰ ਲੈ ਕੇ ਦਾਣਾ ਮੰਡੀ ਅਜੀਤਵਾਲ ਵਿਚ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਦੋਹਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਥਾਣਾ ਅਜੀਤਵਾਲ ਵਿਚ ਅਸਲਾ ਐਕਟ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਦੱਸੀ ਗਈ ਜਗ੍ਹਾ ’ਤੇ ਛਾਪਾਮਾਰੀ ਕੀਤੀ ਗਈ ਅਤੇ ਗੁਰਲਾਲ ਸਿੰਘ ਨੂੰ ਜਾ ਦਬੋਚਿਆ। ਉਸ ਦੇ ਕੋਲੋਂ ਦੋ ਪਿਸਤੌਲ 30 ਬੋਰ, ਦੋ ਪਿਸਤੌਲ 32 ਬੋਰ ਸਮੇਤ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਦਕਿ ਉਸ ਦੀ ਨਿਸ਼ਾਨਦੇਹੀ ’ਤੇ ਇਕ ਹੋਰ ਦੇਸੀ ਪਿਸਤੌਲ 32 ਬੋਰ ਸਮੇਤ ਤਿੰਨ ਕਾਰਤੂਸ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਇਸ ਸਬੰਧ ਵਿਚ ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਕਥਿਤ ਮੁਲਜ਼ਮ ਦੇ ਦੂਜੇ ਸਾਥੀ ਹਰਦੀਪ ਸਿੰਘ ਉਰਫ਼ ਦੀਪਾ ਦੀ ਤਲਾਸ਼ ਵਿਚ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੁਰਲਾਲ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ 3 ਥਾਣਿਆਂ ਵਿਚ ਮਾਮਲੇ ਦਰਜ ਹਨ, ਜਦਕਿ ਹਰਦੀਪ ਸਿੰਘ ਦੀਪਾ ਦੇ ਖ਼ਿਲਾਫ਼ ਇਕ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਕਾਬੂ ਕਥਿਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ ਕਿ ਉਕਤ ਅਸਲਾ ਕਿੱਥੋਂ ਲੈ ਕੇ ਆਏ ਸੀ ਅਤੇ ਕਿੱਥੇ ਸਪਲਾਈ ਕਰਨਾ ਸੀ।
ਇਹ ਵੀ ਪੜ੍ਹੋ- ਪਤੀ-ਪਤਨੀ ਕਾਰਨ ਉਜੜਿਆ ਘਰ, ਬਾਥਰੂਮ 'ਚ ਇਸ ਹਾਲ 'ਚ ਨੌਜਵਾਨ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਮਿਸਾਲ, ਵੱਡਾ ਮੁਕਾਮ ਹਾਸਲ ਕਰ ਗੱਡੇ ਝੰਡੇ
NEXT STORY