ਤਰਨਤਾਰਨ (ਰਮਨ)- ਤਰਨਤਾਰਨ ਪੁਲਸ ਅਤੇ ਬੀ. ਐੱਸ. ਐੱਫ਼. ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਆਪ੍ਰੇਸ਼ਨ ਦੌਰਾਨ ਪੁਲਸ ਨੇ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਕਾਰਵਾਈ 'ਚ ਇਕ ਐੱਮ. ਪੀ. -09 ਰਾਈਫਲ ਅਤੇ 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿਚ 4 ਗਲੌਕ ਪਿਸਤੌਲ, 2 ਜ਼ਿਗਾਨਾ ਅਤੇ 1 ਬੇਰੇਟਾ ਪਿਸਤੌਲ ਸ਼ਾਮਲ ਹਨ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ

ਸਰਹੱਦ ਪਾਰੋਂ ਰਚੀ ਗਈ ਸੀ ਸਾਜ਼ਿਸ਼
ਮੁੱਢਲੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਹਥਿਆਰਾਂ ਦੀ ਇਹ ਖੇਪ ਸਰਹੱਦ ਪਾਰ ਬੈਠੇ ਦੇਸ਼ ਵਿਰੋਧੀ ਅਨਸਰਾਂ ਨੇ ਗੈਂਗਸਟਰਾਂ ਦੇ ਨੈੱਟਵਰਕ ਰਾਹੀਂ ਭੇਜੀ ਸੀ। ਇਸ ਦਾ ਮੁੱਖ ਮਕਸਦ ਪੰਜਾਬ 'ਚ ਟਾਰਗੇਟ ਕਿਲਿੰਗ (Targeted Killings) ਨੂੰ ਅੰਜਾਮ ਦੇਣਾ ਅਤੇ ਸੂਬੇ ਦੀ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਵਿਗਾੜਨਾ ਸੀ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
ਪੁਲਸ ਵੱਲੋਂ ਇਸ ਸਬੰਧੀ ਐੱਫ਼. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਇਸ ਤਸਕਰੀ ਰੈਕੇਟ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
NEXT STORY